ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਜ਼ਿਲ੍ਹਾ ਜੇਲ੍ਹ ਮੁਕਤਸਰ ਵਿਖੇ ਆਰ.ਓ ਦਾ ਕੀਤਾ ਗਿਆ ਉਦਘਾਟਨ

ਮਲੋਟ:- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ. ਡਾਕਟਰ ਐੱਸ.ਪੀ ਸਿੰਘ ਉਬਰਾਏ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਪਨਾ ਕੇ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਸੈਂਕੜੇ ਕੰਮਾਂ ਦੀ ਲੜੀ ਤਹਿਤ ਜੇਲਾਂ ਵਿੱਚ ਸਜਾ ਕੱਟ ਰਹੇ ਕੈਦੀਆਂ ਦੀ ਭਲਾਈ ਲਈ ਵੀ ਕੱਦਮ ਚੁੱਕੇ ਜਾ ਰਹੇ ਹਨ। ਇਸ ਦੌਰਾਨ ਅਰਵਿੰਦਰ ਪਾਲ ਸਿੰਘ, ਬੂੜਾ ਗੁੱਜਰ, ਜ਼ਿਲ੍ਹਾ  ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਬਰਾਏ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ  ਜੇਲ੍ਹ ਵਿਚ ਲਗਾਏ ਗਏ ਆਰ.ਓ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ ਬਰਾੜ ਪੀ.ਪੀ.ਐੱਸ ਜੇਲ੍ਹ ਸੁਪਰਡੈਂਟ ਅਤੇ ਜੇਲ੍ਹ ਦੇ ਸਟਾਫ ਵੱਲੋਂ ਜੀ ਆਇਆਂ ਕਿਹਾ ਅਤੇ ਕੈਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਾਨਣਾ ਪਾਇਆ ਗਿਆ। ਇਸ ਉਪਰੰਤ ਕੈਦੀਆਂ ਵੱਲੋਂ ਵੀ ਉਬਰਾਏ ਨਾਲ ਗੱਲਬਾਤ ਕੀਤੀ ਅਤੇ ਲੰਗਰ ਹਾਲ ਲਈ ਆਰ.ਓ ਸਿਸਟਮ ਦੀ ਮੰਗ ਕੀਤੀ ਗਈ।

ਜਿਸ ਨੂੰ ਉਬਰਾਏ ਵੱਲੋਂ ਤੁਰੰਤ ਪ੍ਰਵਾਨ ਕਰ ਲਿਆ ਗਿਆ ਅਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਲਾਇਬ੍ਰੇਰੀ ਲਈ ਕਿਤਾਬਾਂ, ਅਤੇ ਕੈਦੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਜੇਲ੍ਹ ਵਿੱਚ ਕੰਪਿਊਟਰ ਸੈਂਟਰ ਦੀ ਮੰਗ ਕੀਤੀ ਗਈ। ਜਿਸ ਨੂੰ ਉਬਰਾਏ ਵੱਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ। ਇੱਥੇ ਦੱਸਣਯੋਗ ਹੈ ਕਿ ਇਸ ਜ਼ਿਲ੍ਹਾ ਜੇਲ੍ਹ ਵਿਚ ਪਹਿਲਾਂ ਵੀ ਟਰੱਸਟ ਵੱਲੋਂ ਆਰ.ਓ, ਆਟਾ ਗੁੰਨਣ ਵਾਲੀ ਮਸ਼ੀਨ ਦਿੱਤੀ ਗਈ ਹੈ ਅਤੇ ਟਰੱਸਟ ਵੱਲੋਂ ਮੈਡੀਕਲ ਕੈਂਪ ਵੀ ਲਗਾਏ ਜਾ ਚੁੱਕੇ ਹਨ। ਇਸ ਮੌਕੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲ੍ਹਾ  ਪ੍ਰਧਾਨ ਮੁਕਤਸਰ ਸਾਹਿਬ, ਚਰਨਜੀਤ ਸਿੰਘ, ਸੁਖਬੀਰ ਸਿੰਘ, ਮਾਸਟਰ ਰਾਜਿੰਦਰ ਸਿੰਘ, ਬਲਜੀਤ ਸਿੰਘ ਮਾਨ, ਅਸ਼ੋਕ ਕੁਮਾਰ, ਬਲਜੀਤ ਸਿੰਘ ਮੁਕਤਸਰ, ਮਾਸਟਰ ਜਸਪਾਲ ਸਿੰਘ, ਬਲਵਿੰਦਰ ਸਿੰਘ ਬਰਾੜ, ਸੋਮਨਾਥ, ਰਣਧੀਰ ਸਿੰਘ, ਗੁਰਚਰਨ ਸਿੰਘ, ਅਮ੍ਰਿਤਪਾਲ ਸਿੰਘ ਅਤੇ ਗੁਰਚਰਨ ਸਿੰਘ ਆਦਿ ਹਾਜ਼ਿਰ ਸਨ।  

Author: Malout Live