District NewsMalout News

ਚੰਦਰ ਮਾਡਲ ਸਕੂਲ ਵਿੱਚ ਸ਼ਰਧਾ ਨਾਲ ਮਨਾਈ ਸ੍ਰ. ਭਗਤ ਸਿੰਘ ਜੀ ਦੀ 116ਵੀਂ ਜੈਯੰਤੀ

ਮਲੋਟ: ਸਥਾਨਕ ਨਿਊ ਗੋਬਿੰਦ ਨਗਰ ਸਥਿਤ ਚੰਦਰ ਮਾਡਲ ਹਾਈ ਸਕੂਲ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੀ 116ਵੀਂ ਜੈਯੰਤੀ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਚੰਦਰ ਮੋਹਨ ਸੁਥਾਰ ਨੇ ਵਿਦਿਆਰਥੀਆਂ ਨੂੰ ਸਰਦਾਰ ਭਗਤ ਸਿੰਘ ਜੀ ਦੀ ਜੀਵਨੀ ਬਾਰੇ ਜਾਣੂੰ ਕਰਵਾਇਆ ਅਤੇ ਕਿਹਾ ਕਿ ਜੇਕਰ ਅੱਜ ਅਸੀਂ ਸੁੱਖ ਚੈਨ ਦੀ ਜ਼ਿੰਦਗੀ ਜੀ ਰਹੇ ਹਾਂ ਉਹ ਦੇਸ਼ ਭਗਤਾਂ ਦੁਆਰਾ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਜੀ ਰਹੇ ਹਾਂ। ਦੇਸ਼ ਭਗਤਾਂ ਨੇ ਆਪਣੀ ਜ਼ਿੰਦਗੀ ਦੇਸ਼ ਦੇ ਲੇਖੇ ਲਗਾ ਕੇ ਕੁਰਬਾਨੀਆਂ ਦਿੱਤੀਆਂ।

ਇਸ ਲਈ ਸਾਨੂੰ ਇਹਨਾਂ ਦੇਸ਼ ਭਗਤਾਂ ਨੂੰ ਕਦੇ ਵੀ ਨਹੀਂ ਭੁਲਾਉਣਾ ਚਾਹੀਦਾ ਬਲਕਿ ਦੇਸ਼ ਸੇਵਾ ਅਤੇ ਸਮਾਜ ਸੇਵਾ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਰਜਨੀ ਸੂਥਾਰ ਨੇ ਵੀ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ, ਮੁੱਖ ਅਧਿਆਪਕਾ, ਸਟਾਫ਼ ਅਤੇ ਵਿਦਿਆਰਥੀਆਂ ਨੇ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਸ਼ਵੇਤਾ ਸੁਥਾਰ ਮੱਕੜ, ਜੈਸਮੀਨ ਸੁਥਾਰ, ਵੀਰਪਾਲ ਕੌਰ, ਗੁਰਪ੍ਰੀਤ ਕੌਰ, ਰੀਤੂ ਬਾਲਾ, ਕੁਲਦੀਪ ਕੌਰ, ਸਿਮਰਜੀਤ ਕੌਰ, ਗੁਰਜੀਤ ਕੌਰ, ਗਗਨਦੀਪ ਕੌਰ, ਕਿਰਨਦੀਪ ਕੌਰ, ਸਾਨੀਆ, ਮਨਪ੍ਰੀਤ ਕੌਰ, ਜੋਤੀ ਚੌਹਾਨ, ਸੁਖਪ੍ਰੀਤ ਕੌਰ ਆਦਿ ਮੌਜੂਦ ਸਨ।

Author: Malout Live

Back to top button