ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ‘ਚ ਭਾਰੀ ਬਰਫ਼ਬਾਰੀ, ਟੁੱਟਿਆ 25 ਸਾਲਾਂ ਦਾ ਰਿਕਾਰਡ

ਸ੍ਰੀ ਹੇਮਕੁੰਟ ਸਾਹਿਬ ਵਾਲੇ ਇਲਾਕੇ ਵਿੱਚ ਭਾਰੀ ਬਰਫਬਾਰੀ ਹੋਈ ਹੈ, ਜਿਸ ਕਾਰਨ ਕੁਝ ਥਾਵਾਂ ‘ਤੇ ਪਿਛਲੇ ਕੁਝ ਦਿਨਾਂ ਤੋਂ ਬਿਜਲੀ ਸਪਲਾਈ ਵਿਚ ਬੰਦ ਹੈ । ਇਸ ਇਲਾਕੇ ਵਿੱਚ ਬਹੁਤ ਜ਼ਿਆਦਾ ਬਰਫ਼ਬਾਰੀ ਹੋਈ ਹੈ । ਜ਼ਿਕਰਯੋਗ ਹੈ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਅਕਤੂਬਰ ਦੇ ਪਹਿਲੇ ਹਫਤੇ ਵਿੱਚ ਬੰਦ ਕੀਤੀ ਗਈ ਅਤੇ 10 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਕਰ ਦਿੱਤੇ ਗਏ ਸਨ ।ਇਸ ਤੋਂ ਇਲਾਵਾ 15 ਅਕਤੂਬਰ ਨੂੰ ਗੁਰਦੁਆਰਾ ਗੋਬਿੰਦਧਾਮ ਦੇ ਦੁਆਰ ਵੀ ਬੰਦ ਕਰ ਦਿੱਤੇ ਗਏ ਸਨ । ਇਸ ਵਾਰ ਹੋਈ ਭਾਰੀ ਬਰਫ਼ਬਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਵਿੱਚ 15 ਫੁੱਟ ਬਰਫ ਪੈਣ ਦਾ ਅਨੁਮਾਨ ਲਗਾਇਆ ਗਿਆ ਹੈ । ਭਾਰੀ ਬਰਫ਼ਬਾਰੀ ਕਾਰਨ ਇਸ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਬਿਜਲੀ ਸਪਲਾਈ ਵੀ ਬੰਦ ਹੋ ਚੁੱਕੀ ਹੈ । ਜਿਸ ਕਾਰਨ ਆਮ ਜਨਜੀਵਨ ‘ਤੇ ਬਹੁਤ ਮਾੜਾ ਅਸਰ ਪਿਆ ਹੈ । ਇਸ ਸਬੰਧੀ ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ 12 ਦਸੰਬਰ ਦੀ ਰਾਤ ਨੂੰ ਭਾਰੀ ਇੱਥੇ ਬਰਫ਼ਬਾਰੀ ਹੋਈ ਸੀ, ਜਿਸ ਕਾਰਨ ਗੋਬਿੰਦਘਾਟ ਦੇ ਇਲਾਕੇ ਵਿਚ ਦੋ ਫੁੱਟ ਤੋਂ ਵੱਧ ਬਰਫ ਪੈ ਗਈ ਹੈ । ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੋਬਿੰਦਧਾਮ ਵਿਖੇ ਵੀ ਲਗਪਗ ਪੰਜ ਤੋਂ ਛੇ ਫੁੱਟ ਬਰਫ ਪੈ ਚੁੱਕੀ ਹੈ ।