ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸ਼ੁਰੂ ਕਰਵਾਉਣ ਲਈ ਸਵੈ-ਰੋਜ਼ਗਾਰ ਮੇਲਾ 23 ਦਸੰਬਰ - ਵਧੀਕ ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ :- ਸ਼੍ਰੀ ਰਾਜੇਸ਼ ਤ੍ਰਿਪਾਠੀ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਅਤੇ ਨੈਸ਼ਨਲ ਕਰੀਅਰ ਸਰਵਿਸ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੋਜਵਾਨਾਂ ਨੂੰ ਆਪਣਾ ਕਾਰੋਬਾਰ ਸੁਰੂ ਕਰਵਾਉਣ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਲੜੀ ਅਧੀਨ 23 ਦਸੰਬਰ 2020 ਨੂੰ ਬੀ.ਡੀ.ਪੀ.ਓ. ਦਫਤਰ ਗਿੱਦੜਬਾਹਾ ਵਿਖੇ ਸਵੈ-ਰੋਜ਼ਗਾਰ/ਲੋਨ ਮੇਲਾ/ ਸੈਮੀਨਾਰ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ ਵੱਖ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਵੱਲੋਂ ਭਾਗ ਲਿਆ ਜਾਵੇਗਾ ਜਿਵੇਂ ਕਿ ਡੇਅਰੀ ਵਿਕਾਸ, ਮੱਛੀ ਪਾਲਣ, ਪਸ਼ੂ ਪਾਲਣ, ਖੇਤੀਬਾੜੀ, ਬਾਗਬਾਨੀ, ਐਸ.ਸੀ. ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਲੀਡ ਬੈਂਕ, ਆਰਸੇਟੀ, ਪੰਜਾਬ ਹੁਨਰ ਵਿਕਾਸ, ਜਿਲ੍ਹਾ ਉਦਯੋਗ ਕੇਂਦਰ ਅਤੇ ਕਾਮਨ ਸਰਵਿਸ ਸੈਂਟਰ ਵਿਭਾਗ ।ਉਹਨਾਂ ਇਸ ਸਵੈ ਰੁਜ਼ਗਾਰ ਮੇਲੇ ਵਿੱਚ ਸ਼ਾਮਿਲ ਹੋਣ ਵਾਲੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਨ, ਆਪਣੇ ਮੂੰਹ ਤੇ ਮਾਸਕ ਲਗਾਉਣ, ਸਮਾਜਿਕ ਦੂਰੀ ਦਾ ਖਿਆਲ ਰੱਖਣ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਪ੍ਰਾਰਥੀ ਇਹਨਾਂ ਨੰਬਰਾਂ 01633-262317 , 98885-62317, 97292-10975 ਤੇ ਸੰਪਕਰ ਕਰ ਸਕਦੇ ਹਨ।