ਸਿਹਤ ਵਿਭਾਗ ਵੱਲੋਂ 31 ਜਨਵਰੀ ਤੋ 2 ਫਰਵਰੀ 2021 ਤੱਕ ਚਲਾਈ ਜਾ ਰਹੀ ਹੈ ਨੈਸ਼ਨਲ ਪਲਸ ਪੋਲੀਓ ਮੁਹਿੰਮ: ਡਾ ਰੰਜੂ ਸਿੰਗਲਾ ਸਿਵਲ ਸਰਜਨ। ਪੋਲੀਓ ਦੇ ਖਾਤਮੇ ਨੂੰ ਬਰਕਰਾਰ ਰੱਖਣ ਲਈ ਆਮ ਜਨਤਾ ਵੱਖ ਵੱਖ ਵਿਭਾਗਾਂ ਅਤੇ ਮੀਡੀਏ ਦੇ ਸਹਿਯੋਗ ਦੀ ਜਰੂਰਤ: ਡਾ ਰੰਜੂ ਸਿੰਗਲਾ।
ਸ੍ਰੀ ਮੁਕਤਸਰ ਸਾਹਿਬ :- ਡਾ. ਗੁਰਿੰਦਰਬੀਰ ਸਿੰਘ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਲਸ ਪੋਲੀਓ ਮੁਹਿੰਮ ਦੇ ਸਬੰਧ ਵਿੱਚ 0 ਤੋਂ 5 ਸਾਲ ਦੇ ਬੰਚਿਆਂ ਨੂੰ ਪੋਲੀਓ ਤੋ ਸੁਰੱਖਿਆ ਲਈ ਮਿਤੀ 31 ਜਨਵਰੀ 2021 ਨੂੰ ਪਲਸ ਪੋਲੀਓ ਰਾਉਂਡ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਿਲੇ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਦਫਤਰੀ ਸਟਾਫ਼ ਦੀ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਨੈਸ਼ਨਲ ਪਲਸ ਪੋਲੀਓ ਮੁਹਿਮ ਦੌਰਾਨ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਨੌਬਲ ਕਾਰਜ ਵਿੱਚ ਸਹਿਯੋਗ ਦੇਣ ਤਾਂ ਜ਼ੋ ਇਸ ਮੁਹਿੰਮ ਨੂੰ ਸਫਲਤਾ ਨਾਲ ਨੇਪਰੇ ਚਾੜਿਆ ਜਾ ਸਕੇ। ਉਹਨਾਂ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ 2014 ਵਿੱਚ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਪ੍ਰੰਤੂ ਭਾਰਤ ਦੇ ਆਲੇ ਦੁਆਲੇ ਦੇ ਦੇਸ਼ਾਂ ਜਿਵੇਂ ਕਿ ਪਾਕਿਸਤਾਨ, ਅਫਗਾਨਿਸਤਾਨ ਅਤੇ ਨਾਈਜੀਰੀਆ ਵਿੱਚ ਅਜੇ ਵੀ ਪੋਲੀਓ ਦੇ ਕੇਸ ਮਿਲ ਰਹੇ ਹਨ।
ਇਨਾਂ ਦੇਸ਼ਾਂ ਤੋਂ ਭਾਰਤ ਵਿੱਚ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ। ਜਿਸ ਕਰਕੇ ਭਾਰਤ ਨੂੰ ਉਨਾਂ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਇਸ ਲਈ ਸਾਨੂੰ ਰਲ ਮਿਲ ਕੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ। ਡਾ ਪਵਨ ਮਿੱਤਲ ਜਿਲਾ ਟੀਕਾਕਰਣ ਅਫ਼ਸਰ ਨੇ ਪੋਲੀਓ ਰਾਊਂਡ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 463 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜ਼ੋ ਮਿਤੀ 31 ਜਨਵਰੀ ਨੂੰ ਬੂਥਾਂ ਅਤੇ 1 ਅਤੇ 2 ਫਰਵਰੀ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਜਿਨਾ ਵਿੱਚੋਂ 26 ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ ਅਤੇ 9 ਟ੍ਰਾਂਜਿਟ ਟੀਮਾਂ ਜ਼ੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂੰਦਾ ਪਿਲਾਓਣਗੀਆਂ। ਇਸ ਮੁਹਿੰਮ ਦੌਰਾਨ ਲੱਗਭਗ 92473 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈੈ। ਗੁਰਤੇਜ ਸਿੰਘ ਅਤੇ ਵਿਨੋਦ ਖੁਰਾਣਾ ਨੇ ਦੱਸਿਆ ਕਿ ਮਿਤੀ 31 ਜ਼ਨਵਰੀ ਨੁੰ ਬੂਥਾਂ ਤੇ ਬੈਠ ਕੇ ਅਤੇ 1 ਅਤੇ 2 ਫਰਵਰੀ ਨੂੰ ਘਰ ਘਰ ਜਾ ਕੇ ਪੋਲੀਓ ਬੂੰਦਾਂ ਪਿਲਾਓਣਗੀਆਂ। ਮੋਬਾਈਲ ਟੀਮਾਂ, ਜ਼ੋ ਕਿ ਦੂਰ ਦੁਰਾਡੇ ਭੱਠਿਆਂ, ਮਾਈਗ੍ਰੇੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀ, ਫੈਕਟਰੀਆਂ ਆਦਿ ਵਿੱਚ ਜਾ ਕੇ ਪੋਲੀਓ ਬੂੰਦਾ ਪਿਲਾਓਣਗੀਆ। ਟ੍ਰਾਂਜਿਟ ਟੀਮਾਂ ਜ਼ੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾ ਆਦਿ ਤੇ ਬੂਦਾਂ ਪਿਲਾਉਣਗੀਆਂ। ਡਾ ਰੰਜੂ ਸਿੰਗਲਾ ਨੇ ਸਮੂਹ ਮੀਡੀਆ ਨੂੰ ਅਪੀਲ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਸਾਲ ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾ ਤੋਂ ਵਾਂਝਾ ਨਾ ਰਹਿ ਜਾਵੇ। ਆਮ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੇ 0 ਤੋ 5 ਸਾਲ ਤੱਕ ਦੇ ਬੱਚੇ ਨੂੰ ਨੇੜੇ ਦੇ ਪੋਲੀਓ ਬੂਥ ਤੋਂ ਬੂੰਦਾ ਜਰੂਰ ਪਿਲਾਉਣ ਭਾਵੈ ਬੱਚਿਆ ਬਿਮਾਰ ਹੋਵੇ, ਪਹਿਲਾਂ ਬੂੰਦਾ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇੇ। ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ, ਡਾ ਸ਼ਤੀਸ ਗੋਇਲ, ਡਾ ਮੰਜੂ, ਡਾ ਜਗਦੀਪ ਚਾਵਲਾ, ਡਾ ਰਮੇਸ਼ ਕੁਮਾਰੀ, ਡਾ ਕਿਰਨਦੀਪ ਕੌਰ, ਡਾ ਪਵਨ ਮੰਗਲਾ, ਡਾ ਰਸ਼ਮੀ ਚਾਵਲਾ, ਡਾ ਪਰਵਦੀਪ ਗੁਲਾਟੀ, ਡਾ ਵਿਕਰਮ ਅਸੀਜਾ, ਡਾ ਅੰਮਿ੍ਰਤਪਾਲ ਕੌਰ, ਮਨਪ੍ਰੀਤ ਕੌਰ ਸੁਪਰਡੈਂਟ, ਦੀਪਕ ਕੁਮਾਰ ਡੀ.ਪੀ.ਐਮ., ਸੁਰਿੰਦਰ ਕੌਰ, ਸੁਖਮੰਦਰ ਸਿੰਘ, ਵਿਨੋਦ ਖੁਰਾਣਾ ਹਾਜਰ ਸਨ।