ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਅਤੇ ਜੇਲ ਦੌਰਾ
ਸ੍ਰੀ ਮੁਕਤਸਰ ਸਾਹਿਬ :- ਮਾਣਯੋਗ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਅੰਡਰ ਟਰਾਇਲ ਰਿਵਿਊ ਕਮੇਟੀ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦੁਪਹਿਰ ਬਾਅਦ ਕੋਰਟ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਅੰਡਰ ਟਰਾਇਲ ਰਿਵਿਊ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿੱਚ ਸ. ਪਿ੍ਰਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐੱਮ.-ਸਾਹਿਤ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਨਵਦੀਪ ਗਿਰਧਰ, ਜ਼ਿਲਾ ਅਟਾਰਨੀ, ਸ੍ਰੀ ਮੁਕਤਸਰ ਸਾਹਿਬ ਹਾਜਰ ਸਨ ਅਤੇ ਕਮੇਟੀ ਦੇ ਬਾਕੀ ਮੈਂਬਰ ਸਾਹਿਬਾਨ ਨੇ ਆਨਲਾਈਨ ਭਾਗ ਲਿਆ। ਮੀਟਿੰਗ ਦੌਰਾਨ ਹਵਾਲਾਤੀਆਂ ਲੰਬਿਤ ਕੇਸਾਂ ਸਬੰਧੀ ਵਿਚਾਰ-ਵਿਟਾਂਦਰਾ ਕੀਤਾ ਤਾਂ ਕਿ ਵੱਧ ਤੋਂ ਵੱਧ ਹਵਾਲਾਤੀਆਂ ਦੀ ਕਾਨੂੰਨ ਮੁਤਾਬਕ ਬਣਦੀ ਰਿਹਾਈ ਸੰਭਵ ਹੋ ਸਕੇ ਤੇ ਉਨਾਂ ਨੂੰ ਆਪਣਾ ਮੁਕੱਦਮਾਂ ਝਗੜਣ ਵਿਚ ਕੋਈ ਦਿਕੱਤ ਪੇਸ਼ ਨਾ ਆਵੇ।
ਇਸੇ ਦਿਨ ਹੀ ਜ਼ਿਲਾ ਜੱਜ ਸਾਹਿਬ ਨੇ ਸਮੇਤ ਸ. ਪਿ੍ਰਤਪਾਲ ਸਿੰਘ ਨੇ ਜੇਲ ਦਾ ਆਨਲਾਈਨ ਦੌਰਾ ਕੀਤਾ ਜਿਸ ਦੌਰਾਨ ਉਨਾਂ ਨੇ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆ ਤੇ ਮੌਕੇ ਉਨਾਂ ਦਾ ਨਿਪਟਾਰਾ ਕੀਤਾ। ਜੱਜ ਸਾਹਿਬਾਨ ਨੇ ਦੱਸਿਆ ਕਿ ਅਜਿਹੇ ਦੌਰੇ ਸਮੇਂ-ਸਮੇਂ ਤੇ ਕੀਤਾ ਜਾ ਰਹੇ ਹਨ। ਇਸੇ ਦਿਨ ਹੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਪੰਕਜ ਕੁਮਾਰ, ਸੀ.ਡੀ.ਪੀ.ਓ. ਦੇ ਸਹਿਯੋਗ ਨਾਲ ਬਲਾਕ ਗਿੱਦੜਬਾਹਾ ਵਿੱਚ ਸਮੂਹ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਇਜ਼ਰਾਂ ਲਈ ਇੱਕ ਆਨਲਾਈਨ ਕਾਨੂੰਨੀ ਜਾਗਰੂਕਤਾ ਵੈਬੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਅਥਾਰਟੀ ਦੇ ਰਿਟੇਨਰ ਵਕੀਲ ਮਿਸ. ਮਨਜੀਤ ਕੌਰ ਬੇਦੀ ਨੇ ਮੁਫ਼ਤ ਕਾਨੂੰਨੀ ਸੇਵਾਵਾਂ, ਫੰਡਾਮੈਂਟਲ ਡਿਊਟੀ, ਪੀੜਤ ਮੁਆਵਜਾ ਸਕੀਮਾਂ, ਲੋਕ ਅਦਾਲਤਾਂ, ਬਜੁਰਗ ਨਾਗਰਿਕਾਂ ਲਈ ਕਾਨੂੰਨ, ਡੀ.ਵੀ. ਐਕਟ, ਜੂਵੇਨਾਇਲ ਜਸਟਿਸ ਐਕਟ, ਪੋਕਸੋ ਐਕਟ ਅਤੇ ਬੱਚਿਆਂ ਪ੍ਰਤੀ ਹੋਰ ਕਾਨੂੰਨਾ ਸੰਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।