ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ਵ ਤੰਬਾਕੂ ਮਨਾਹੀ ਦਿਵਸ ਸੰਬੰਧੀ ਵੈਬੀਨਾਰ ਰਾਹੀਂ ਜਾਗਰੂਕਤਾ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਅਰੁੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸ. ਅਮਨ ਸ਼ਰਮਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਸਹਿਤ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲਾ ਅਥਾਰਟੀ ਵੱਲੋਂ ਵਕੀਲ ਸ੍ਰੀ ਧਲਵੰਤ ਸਿੰਘ ਉੱਪਲ ਦੇ ਸਹਿਯੋਗ ਨਾਲ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਾਹਿਬਾਨ ਅਤੇ ਵੱਖ-ਵੱਖ ਪਿੰਡਾ ਦੇ ਸਰਪੰਚ ਸਾਹਿਬਾਨ ਅਤੇ ਪੰਚਾਇਤ ਸਕੱਤਰਾਂ ਨਾਲ ਵਿਸ਼ਵ ਤੰਬਾਕੂ ਮਨਾਹੀ ਦਿਵਸ ਦੇ ਮੌਕੇ ਤੇ ਇੱਕ ਆਨਲਾਇਨ ਜਾਗਰੂਕਤਾ ਵੈਬੀਨਾਰ ਕੀਤਾ ਗਿਆ ਜਿਸ ਵਿਚ ਹਾਜ਼ਿਰਾਨ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਇਆ ਕੀਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਉਨਾਂ ਇਹ ਵੀ ਦੱਸਿਆ ਕਿ ਵਧੇਰੇ ਜਾਣਕਾਰੀ ਹਿੱਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਇਨ ਨੰਬਰ 1968 ਉੱਪਰ ਜਾਂ ਸਿੱਧੇ ਤੌਰ ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨਾਲ ਵੀ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।