ਜਿਲ੍ਹਾ ਵਾਸੀਆਂ ਨੂੰ ਵੋਟ ਬਣਾਉਣ ਦੀ ਕੀਤੀ ਅਪੀਲ- ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਸ਼੍ਰੀਮਤੀ ਸਵਰਨਜੀਤ ਕੌਰ

ਸ੍ਰੀ ਮੁਕਤਸਰ ਸਾਹਿਬ :-  ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਸਵਰਨਜੀਤ ਕੌਰ ਜੀ ਵੱਲੋਂ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਉਮਰ ਯੋਗਤਾ 1 ਜਨਵਰੀ  2021 ਅਨੁਸਾਰ 18 ਸਾਲ ਜਾਂ ਇਸ ਤੋਂ ਉਪਰ ਹੈ ਅਤੇ ਜਿਨ੍ਹਾਂ ਦੀ ਵੋਟ ਅਜੇ ਤੱਕ ਨਹੀਂ ਬਣੀ ਹੈ, ਉਹ ਆਪਣੀ ਵੋਟ ਬਣਾਉਣ ਲਈ ਫਾਰਮ ਨੰਬਰ 6 ਭਰ ਕੇ ਸਬੰਧਤ ਬੂਥ ਲੈਵਲ ਅਫਸਰ, ਚੋਣਕਾਰ ਰਜਿਸਟ੍ਰੇਸ਼ਨ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਮ੍ਹਾਂ ਕਰਵਾਉਣ । ਇਹ ਫਾਰਮ ਆਨਲਾਈਨ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.nvsp.in ਜਾਂ www.voterportal.eci.gov.in ਤੇ ਵੀ ਭਰਿਆ ਜਾ ਸਕਦਾ ਹੈ ਜਾਂ ਭਾਰਤ ਚੋਣ ਕਮਿਸ਼ਨ ਦੀ Voter Helpline App ਰਾਹੀਂ ਵੀ ਇਹ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ । ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਸਵਰਨਜੀਤ ਕੌਰ ਜੀ ਵੱਲੋਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ 18 ਸਾਲ ਉਮਰ ਦੇ ਨਵੇਂ ਯੁਵਾ ਵੋਟਰਾਂ ਦੀ ਰਜਿਸਟਰ੍ਰੇਸ਼ਨ ਕਰਨ ਲਈ ਕਾਲਜਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਮੈਬਰ ਹੁਣ ਬਣ ਸਕਦੇ ਹਨ ।

‘‘ਇਲੈਕਸ਼ਨ ਸਟਾਰ’’ ਅਤੇ ਕਾਲਜਾਂ ਵਿੱਚ ਨਿਯੁਕਤ ਕੀਤੇ ਗਏ ਚੋਣ ਸਾਖਰਤਾ ਕਲੱਬਾਂ ਦੇ ਮੈਂਬਰ ਹਰ ਮਹੀਨੇ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਵੋਟਰ ਪੋਰਟਲ (www.voterpotal.eci.gov.in) ਅਤੇ  https://www.nvsp.in ਰਾਹੀਂ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣ ’ਤੇ ਇਲੈਕਸ਼ਨ ਸਟਾਰ ਬਨਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ।  ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਵੱਲੋਂ  ਦੱਸਿਆ ਕਿ ਪਹਿਲੇ ਜੇਤੂ ਨੂੰ 11 ਜੂਨ, 2021 ਤੋਂ 10 ਜੁਲਾਈ 2021 ਵਿਚਕਾਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਅਧਾਰ ’ਤੇ ਚੁਣਿਆ ਜਾਵੇਗਾ । ਇਲੈਕਸ਼ਨ ਸਟਾਰ ਬਨਣ ਤੇ ਪ੍ਰਮਾਣ-ਪੱਤਰ ਅਤੇ ਤੋਹਫਾ ਦਿੱਤਾ ਜਾਵੇਗਾ । ਜਿਲ੍ਹੇ ਦੇ ਸਮੂਹ ਚੋਣ ਸਾਖਰਤਾ ਕਲੱਬ ਮੈਂਬਰਾਂ ਵੱਲੋਂ ਨਵੀਂ ਰਜਿਸਟ੍ਰੇਸ਼ਨ ਦੀ ਰਿਪੋਰਟ ਈ-ਮੇਲ ਤੇ eroelec.mks@gmail.com ਮਿਤੀ 10 ਜੁਲਾਈ 2021 ਤੱਕ ਭੇਜੀ ਜਾਵੇ । ਦਸੰਬਰ, 2021 ਦੇ ਅੰਤ ਤੱਕ ਸਭ ਤੋਂ ਵੱਧ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਕਰਵਾਉਣ ਵਾਲੇ ਸ਼ਾਖਰਤਾ ਮੈਂਬਰ ਦਾ 25 ਜਨਵਰੀ, 2022 ਨੂੰ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਕਿਸੇ ਵੀ ਵਿਅਕਤੀ ਨੇ ਵੋਟਿੰਗ ਪ੍ਰਕਿਰਿਆ ਸਬੰਧੀ ਆਪਣੀ ਕੋਈ ਵੀ ਸ਼ਿਕਾਇਤ, ਸੂਝਾਅ, ਜਾਣਕਾਰੀ ਦੇਣੀ ਹੈ ਤਾਂ ਉਹ ਟੋਲ ਫ੍ਰੀ ਵੋਟਰ ਹੈਲਪਲਾਈਨ ਨੰ 1950 ਤੇ ਫੋਨ ਕਰ ਸਕਦਾ ਹੈ ।