ਡਿਪਟੀ ਕਮਿਸ਼ਨਰ ਨੇ ਕੀਤਾ ਜਿ਼ਲ੍ਹਾ ਪੱਧਰੀ ਆਨ ਲਾਇਨ ਪ੍ਰੋਗਰਾਮ ਦੀ ਪ੍ਰਧਾਨਗੀ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ ਬੇਰੁਜ਼ਗਾਰਾਂ ਨੂੰ ਵੰਡੇ ਗਏ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ :- ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਵਿਖੇ ਆਨ ਲਾਇਨ ਜਿ਼ਲ੍ਹਾ ਪੱਧਰੀ ਸਮਾਪਨ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।  ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ ਨੂੰ  ਸਰਕਾਰ ਦੀਆਂ ਹਦਾਇਤਾਂ ਤੇ ਜਿ਼ਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਵੱਖ ਵੱਖ ਕੰਪਨੀਆਂ ਵਲੋਂ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ।

ਇਸ ਸਮਾਗਮ ਮੌਕੇ ਜਿ਼ਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਲੋਂ 57 ਬੇਰੁਜ਼ਗਾਰ ਅਤੇ ਲੋੜਵੰਦ ਵਿਅਕਤੀਆਂ ਦੀ ਵੱਖ ਵੱਖ ਕੰਪਨੀਆਂ ਵਿੱਚ ਪਲੇਸਮੈਂਟ ਕੀਤੀ ਗਈ। ਇਸ ਤੋਂ ਇਲਾਵਾ 20 ਲੋੜਵੰਦ ਬੇਰੁਜ਼ਗਾਰਾਂ ਨੂੰ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੇਂਡੂ ਖੇਤਰ ਦੇ 8 ਬੇਰੁਜ਼ਗਾਰ ਅਤੇ ਘੱਟ ਪੜ੍ਹੇ ਲਿਖੇ ਲੋੜਵੰਦਾਂ ਨੂੰ ਖੁਰਾਕ ਤੇ ਸਪਲਾਈ ਵਿਭਾਗ ਵਲੋਂ ਡਿਪੂ ਹੋਲਡਰ ਦੇ ਲਾਇਸੰਸ ਜਾਰੀ ਕੀਤੇ ਗਏ।ਇਸ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ 15 ਨਵ ਜੰਮੀਆ ਬੱਚੀਆਂ ਨੂੰ ਨੈਸ਼ਨਲ ਗਰਲਜ ਚਾਈਲਡ ਦਿਵਸ ਦੀ ਲੜੀ ਤਹਿਤ ਸਨਮਾਨਿਤ ਵੀ ਕੀਤਾ ਗਿਆ।