ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ, ਮਿਸ਼ਨ ਤਹਿਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਹੱਇਆ ਕਰਵਾਇਆ ਜਾ ਰਿਹਾ ਹੈ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ :- ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ, ਮਿਸ਼ਨ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵਲੋਂ ਨੌਜਵਾਨ ਲੜਕੇ-ਲੜਕੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜਗਾਰ ਅਤੇ ਸਵੈ-ਰੋਜਗਾਰ ਮੁਹੱਇਆ ਕਰਵਾਕੇ ਉਨ੍ਹਾਂ ਨੂੰ ਆਪਣੇ ਪੈਰਾਂ ਤੇ ਖੜ੍ਹਾ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਵਸਨੀਕ ਪੂਜਾ ਪੁੱਤਰੀ ਮੀਰਾ ਰਾਮ ਨੇ ਕੀਤਾ । ਪੂਜਾ ਨੇ ਦੱਸਿਆ ਕਿ ਉਹ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਨੌਕਰੀ ਦੀ ਤਲਾਸ਼ ਵਿੱਚ ਸੀ। ਉਸ ਨੂੰ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਸਕੀਮ ਬਾਰੇ ਪਤਾ ਲੱਗਾ ਤਾਂ ਉਸ ਨੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੰਪਰਕ ਕੀਤਾ ਤਾਂ ਉਸ ਨੂੰ ਕੁਝ ਦਿਨਾਂ ਬਾਅਦ ਰੋਜਗਾਰ ਦਫਤਰ ਵਿੱਚ ਲੱਗੇ ਐਸ.ਬੀ.ਆਈ. ਲਾਈਫ ਇੰਸੋਰੈਂਸ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਰੋਜਗਾਰ ਦਫਤਰ ਵਿਖੇ ਐਸ.ਬੀ.ਆਈ. ਲਾਈਫ ਇੰਸੋਰੈਂਸ ਕੰਪਨੀ ਵਿੱਚ ਇੰਟਰਵਿਊ ਲਈ ਪਹੁੰਚੀ ਅਤੇ ਇੰਟਰਵਿਊ ਤੋਂ ਬਾਅਦ ਉਸ ਦੀ ਸਿਲੈਕਸ਼ਨ ਐਸ.ਬੀ.ਆਈ. ਲਾਈਫ ਇੰਸੋਰੈਂਸ ਵਿੱਚ ਅਡਵਾਇਜਰ ਦੀ ਅਸਾਮੀ ਲਈ ਹੋ ਗਈ। ਪੂਜਾ ਨੇ ਦੱਸਿਆ ਕਿ ਉਹ ਹੁਣ ਅਡਵਾਇਜ਼ਰ ਦੀ ਪੋਸਟ ਤੇ ਲੱਗਣ ਤੋਂ ਬਾਅਦ ਕਾਫੀ ਸੰਤੁਸ਼ਟ ਮਹਿਸੂਸ ਕਰ ਰਹੀ  ਹੈ। ਇਹਨਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਉਸ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦਾ ਬਹੁਤ ਧੰਨਵਾਦ ਕੀਤਾ ਹੈ।