ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸ਼੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਤੀਸਰਾ ਸਥਾਨ
ਮੁਕਤਸਰ ਸਾਹਿਬ :- ਸ਼੍ਰੀ ਐਮ ਕੇ ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਿਹਤ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸ਼੍ਰੀ ਮੁਕਤਸਰ ਸਾਹਿਬ ਜ਼ਿਲਾ ਤੀਸਰੇ ਸਥਾਨ ਤੇ ਆਇਆ ਹੈ। ਉਹਨਾ ਦੱਸਿਆ ਕਿ ਸਰਕਾਰ ਵਲੋਂ ਯੋਗ ਲਾਭਪਾਤਰੀਆਂ ਨੂੰ ਬਣਦਾ ਲਾਭ ਦੇਣ ਲਈ ਜ਼ਿਲਾ ਪ੍ਰਸ਼ਾਸਨ ਦਿੱਤੇ ਗਏ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 1,62,666 ਮਿਲੇ ਟੀਚੇ ਦੇ ਮੁਕਾਬਲੇ 1,37,343 ਪਰਿਵਾਰ ਕਵਰ ਹੋਏ ਹਨ ਅਤੇ 3,08,725 ਪਰਿਵਾਰਾਂ ਦੇ ਨਿੱਜੀ ਤੌਰ ਤੇ ਈ ਕਾਰਡ ਬਣਾਏ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲੇ ਦੇ 10 ਸਰਕਾਰੀ ਹਸਪਤਾਲ ਅਤੇ 19 ਪ੍ਰਾਈਵੇਟ ਹਸਪਤਾਲਾਂ ਵਿੱਚ 18,486 ਲੋਕਾਂ ਨੇ ਵੱਖ ਵੱਖ ਬਿਮਾਰੀਆਂ ਦਾ ਇਲਾਜ ਸਰਬੱਤ ਸਿਹਤ ਬੀਮਾ ਯੋਜਨਾ ਅਤੇ ਅਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾਇਆ ਹੈ ਅਤੇ ਇਹਨਾਂ ਲੋਕਾਂ ਨੂੰ 23,80,95,635 ਰੁਪਏ ਦਾ ਲਾਭ 28 ਜੂਨ 2021 ਤੱਕ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਬਨਾਉਣ ਦਾ ਕੰਮ ਜੰਗੀ ਪੱਧਰ ਤੇ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਈ ਕਾਰਡ ਜਾਂ ਸਬੰਧਿਤ ਸਕੀਮ ਦਾ ਲਾਭ ਲੈਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਡਾ. ਸੁਨੀਲ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨਾਲ ਜਾਂ ਉਹਨਾਂ ਦੇ ਸੰਪਰਕ ਮੋਬਾਇਲ ਨੰਬਰ 98147 73533 ਤੇ ਸੰਪਰਕ ਕੀਤਾ ਜਾ ਸਕਦਾ ਹੈ।