ਖੇਤੀਬਾੜੀ ਵਿਭਾਗ ਵੱਲੋਂ ਪਿੰਡ ਹਰਾਜ ਵਿਖੇ ਸਪੈਸ਼ਲ ਕਿਸਾਨ ਮੇਲਾ ਲਗਾਇਆ ਗਿਆ

ਸ੍ਰੀ ਮੁਕਤਸਰ ਸਾਹਿਬ :-  ਪੰਜਾਬ ਸਰਕਾਰ ਦੀ ਮੁਹਿੰਮ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ  ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਸੁਰਿੰਦਰ ਸਿੰਘ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਕੁਲਦੀਪ ਸਿੰਘ ਜੌੜਾ ਦੀ ਅਗਵਾਈ ਵਿੱਚ ਪਿੰਡ ਹਰਾਜ ਵਿਖੇ ਸਪੈਸ਼ਲ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਸਾਇੰਸਦਾਨਾਂ ਵੱਲੋਂ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ੍ਰੀ ਜ਼ਸ਼ਨਪ੍ਰੀਤ ਸਿੰਘ ਬਰਾੜ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਨਰਮੇ ਅਤੇ ਕਪਾਹ ਦੀ ਫਸਲ ਉੱਪਰ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਅਤੇ ਸਾਉਣੀ 2021 ਦੀਆ ਫਸਲਾਂ ਸਬੰਧੀ ਨਵੀਨਤਮ ਤਕਨੀਕਾਂ ਅਤੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀਆ ਵੱਖ-ਵੱਖ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਜਤਿੰਦਰ ਸਿੰਘ, ਖੇਤੀਬਾੜੀ ਉੱਪ ਨਿਰੀਖਕ ਵੱਲੋਂ ਕਿਸਾਨਾਂ ਨੁੂੰ ਮਿੱਟੀ, ਪਾਣੀ ਦੀ ਪਰਖ, ਖੇਤੀ ਖਰਚੇ ਘਟਾਉਣ, ਜਹਿਰ ਮੁਕਤ ਖੇਤੀ ਕਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਵੱਖ-ਵੱਖ ਸਕੀਮ ਸਬੰਧੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਹਰਦੀਪ ਸਿੰਘ ਏ.ਟੀ.ਐਮ, ਨਿਰਮਲ ਸਿੰਘ ਫੀਲਡ ਮੈਨ ਤੋਂ ਇਲਾਵਾ ਪਿੰਡ ਦੇ ਅਗਾਂਹਵਧੂ ਕਿਸਾਨ ਮੌਜੂਦ ਸਨ।