District News

ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਿਸ਼ਵ ਹੈਪਾਟਾਈਟਸ ਦਿਵਸ ਦੇ ਸਬੰਧ ਵਿੱਚ ਕੀਤਾ ਬੈਨਰ ਅਤੇ ਪੈਂਫਲਿਟ ਰਲੀਜ਼ ਅਰਬਨ ਮੁੱਢਲਾ ਸਿਹਤ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ ਵਿਸ਼ਵ ਹੈਪਾਟਾਈਟਸ ਦਿਵਸ ਮੁੱਖ ਮੰਤਰੀ ਪੰਜਾਬ ਹੈਪਾਟਾਈਟਸ ਸੀ ਰਿਲੀਫ ਫੰੰਡ ਸਕੀਮ ਅਧੀਨ ਕੀਤਾ ਜਾਂਦਾ ਹੈ ਕਾਲੇ ਪੀਲੀਏ ਦਾ ਮੁਫ਼ਤ ਇਲਾਜ: ਡਾ ਰੰਜੂ ਸਿੰਗਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ:- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਤੇ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਜਾ ਰਿਹਾ ਹੈ। ਡਾ ਰੰਜੂ ਸਿੰਗਲਾ ਸਿਵਲ ਸਰਜਨ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਵਿਸ਼ਵ ਹੈਪੈਟਾਈਟਸ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਬੈਨਰ ਅਤੇ ਪੈਂਫਲਿਟ ਜਾਰੀ ਕਰਦਿਆਂ ਕਿਹਾ ਕਿ ਹਰੇਕ ਸਾਲ 28 ਜੁਲਾਈ ਨੂੰ ਵਿਸ਼ਵ ਹੈਪਾਟਾਈਟਿਸ ਦਿਵਸ ਮਨਾਇਆ ਜਾਂਦਾ ਹੈ, ਹੈਪਾਟਾਈਟਸ ਦਿਵਸ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਪੀਲੀਏ ਦੀ ਕਿਸਮਾਂ, ਫੈਲਣ ਦਾ ਕਾਰਣ ਅਤੇ ਉਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਪਬਲਿਕ ਥਾਵਾਂ ਤੇ ਸਿਹਤ ਸਟਾਫ਼ ਵੱਲੋਂ ਹੈਪਾਟਾਈਟਸ (ਪੀਲੀਏ) ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਹੈਪਾਟਾਈਟਸ ਇੱਕ ਜਿਗਰ ਦੀ ਬਿਮਾਰੀ ਹੈ, ਜ਼ੋ ਕਿ ਹੈਪੇਟਾਈਟਸ ਵਾਇਰਸ ਦੀ ਇਨਫੈਕਸ਼ਨ ਨਾਲ ਫੈਲਦੀ ਹੈ। ਇਸ ਬਿਮਾਰੀ ਦੀਆਂ ਵੱਖ ਵੱਖ ਕਿਸਮਾਂ ਹਨ। ਉਹਨਾਂ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਦੂਸ਼ਿਤ ਪਾਣੀ ਪੀਣ ਅਤੇ ਗਲੇ ਸੜੇ ਫਲ ਖਾਣ ਨਾਲ, ਮੱਖੀਆਂ ਦੁਆਰਾ ਅਤੇ ਬਿਨ੍ਹਾਂ ਹੱਥ ਧੋਏ ਖਾਣਾ ਖਾਣ ਨਾਲ ਫੈਲਦੀ ਹੈ।ਹੈਪਾਟਾਈਟਸ ਬੀ ਅਤੇ ਸੀ ਬਿਮਾਰੀ ਦੂਸਿਤ ਸਰਿੰਜਾਂ, ਅਸੁਰੱਖਿਅਤ ਸੈਕਸ ਸਬੰਧ, ਪੀੜਿਤ  ਮਰੀਜ਼ ਦਾ ਖੂਨ ਤੰਦਰੁਸਤ ਮਰੀਜ਼ ਦੇ ਲਗਾਉਣ ਨਾਲ, ਗਰਭਵਤੀ ਔਰਤ ਤੋਂ ਨਵਜੰਮੇ ਬੱਚੇ ਨੂੰ ਹੁੰਦੀ ਹੈ। ਨਸ਼ਾ ਕਰਨ ਵਾਲਿਆਂ ਵਿੱਚ ਇਹ ਬਿਮਾਰੀ ਬਹੁਤ ਜਿਆਦਾ ਹੁੰਦੀ ਹੈ। ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਜੇਕਰ ਹੈਪਾਟਾਈਟਸ ਦਾ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਬਿਮਾਰੀ ਬਹੁਤ ਜਾਨਲੇਵਾ ਅਤੇ ਖਤਰਨਾਕ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਪੰਜਾਬ ਹੈਪਾਟਾਈਟਸ ਸੀ ਰਿਲੀਫ ਫੰੰਡ 2016 ਤੋਂ ਪੰਜਾਬ ਵਿੱਚ ਚੱਲ ਰਹੀ ਹੈ। ਇਸ ਯੋਜਨਾ ਤਹਿਤ ਪੰਜਾਬ ਰਾਜ ਦੇ ਵਸਨੀਕਾਂ ਲਈ ਮੁਫ਼ਤ ਇਲਾਜ ਦੀ ਸੁਵਿਧਾ ਪੰਜਾਬ ਦੇ ਸਾਰੇ ਜਿਲ੍ਹਾ ਹਸਪਤਾਲਾਂ ਅਤੇ 3 ਮੈਡੀਕਲ ਕਾਲਜ਼ਾਂ ਵਿੱਚ ਉਪਲਬਧ ਹੈ। ਇਹ ਪ੍ਰੋਗ੍ਰਾਮ ਸਫ਼ਲਤਾ ਨਾਲ ਚੱਲ ਰਿਹਾ ਹੈ। ਜੇਕਰ ਕਿਸੇ ਨੂੰ ਇਸ ਬਿਮਾਰੀ ਪ੍ਰਤੀ ਸ਼ੰਕਾ ਹੋਵੇ ਤਾਂ ਉਹ ਆਪਣੇ ਟੈਸਟ ਕਰਵਾ ਸਕਦਾ ਹੈ। ਪਾਜੇਟਿਵ ਆਉਣ ਦੀ ਸੂਰਤ ਵਿੱਚ ਪੂਰੇ ਕੋਰਸ ਦੀ ਆਪਣੀ ਦਵਾਈ ਜਿਲ੍ਹਾ ਹਸਪਤਾਲ ਵਿੱਚੋਂ ਮੁਫ਼ਤ ਲੈ ਸਕਦਾ ਹੈ। ਜਿਸ ਨਾਲ ਮਰੀਜ ਬਿਲਕੁਲ ਠੀਕ ਹੋ ਜਾਂਦਾ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਬੱਚਿਆਂ ਦਾ ਟੀਕਾਕਰਨ ਵੀ ਇਸ ਦੇ ਬਚਾਅ ਲਈ ਕੀਤਾ ਜਾਂਦਾ ਹੈ। ਡਾ ਕਿਰਨਦੀਪ ਕੌਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ ਵਿਕਰਮ ਅਸੀਜਾ ਜਿਲ੍ਹਾ ਐਪੀਡਮੈਲੋਜਿਸਟ ਨੇ ਦੱਸਿਆ ਕਿ ਹੈਪਾਟਾਈਟਸ ਏ ਅਤੇ ਈ ਤੋਂ ਬਚਣ ਲਈ ਸਾਫ਼ ਸੁਥਰਾ ਪਾਣੀ ਅਤੇ ਖਾਣ ਪੀਣ ਦੀਆਂ ਸਾਫ਼ ਸੁਥਰੀਆਂ ਵਸਤਾਂ ਦੀ ਵਰਤੋਂ ਸਾਫ਼ ਹੱਥਾਂ ਨਾਲ ਕਰਨੀ ਚਾਹੀਦੀ ਹੈ। ਹੈਪਾਟਾਈਟਸ ਬੀ ਅਤੇ ਸੀ ਤੋਂ ਬਚਣ ਲਈ ਸਾਂਝੇ ਦੰਦਾਂ ਦੇ ਬੁਰਸ਼, ਸ਼ੇਵਿੰਗ ਬਲੇਡ, ਟੈਟੂ ਬਨਵਾਉਣ, ਸਾਝੀਆਂ ਟੀਕਿਆਂ ਦੀਆਂ ਸੁਈਆਂ ਵਰਤਣ, ਅਸੁਰੱਖਿਅਤ ਜਿਣਸੀ ਸਬੰਧਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਾ ਸੀਮਾ ਗੋਇਲ ਜਿਲ੍ਹਾ ਐਪੀਡਮੈਲੋਜਿਸਟ ਨੇ ਕਿਹਾ ਕਿ ਜੇਕਰ ਖੂਨ ਦੀ ਜਰੂਰਤ ਹੈ ਤਾਂ ਸਿਰਫ਼ ਮੰਨਜੂਰਸੁਦਾ ਬਲੱਡ ਬੈਂਕ ਤੋਂ ਲੈ ਕੇ ਹੀ ਲਗਾਉਣਾ ਚਾਹੀਦਾ ਹੈ।  ਇਸ ਸਮੇਂ ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ, ਦੀਪਕ ਕੁਮਾਰੀ ਜਿਲ੍ਹਾ ਪ੍ਰੋਗ੍ਰਾਮ ਮੈਨੇਜਰ, ਭੁਪਿੰਦਰ ਸਿੰਘ ਪੀ.ਏ., ਗਗਨਦੀਪ ਕੌਰ ਬੀ.ਸੀ.ਸੀ. ਅਤੇ ਰਾਜ ਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *

Back to top button