ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਤੀਬਾੜੀ ਵਿਭਾਗ ਵਲੋਂ ਬਲਮਗੜ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ
ਸ੍ਰੀ ਮੁਕਤਸਰ ਸਾਹਿਬ :- ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਚਰਨਜੀਤ ਸਿੰਘ ਕੈਂਥ ਦੀ ਯੋਗ ਅਗਵਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਤੇ ਆਤਮਾ ਸਕੀਮ ਤਹਿਤ ਸਹਾਇਕ ਪੌਦਾ ਸੁਰੱਖਿਆ ਅਫਸਰ, ਬਲਾਕ ਸ੍ਰੀ ਮੁਕਤਸਰ ਸਾਹਿਬ ਡਾ. ਕੁਲਦੀਪ ਸਿੰਘ ਜ਼ੌੜਾ ਦੀ ਦੇਖ ਰੇਖ ਹੇਠ ਪਿੰਡ ਬੱਲਮਗੜ ਵਿਖੇ ਕਿਸਾਨ ਸਿਖਲਾਈ ਕੈਂਪ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ਦੌਰਾਨ ਡਾ. ਅਸ਼ੀਸ਼ ਕੁਮਾਰ ਬੀ.ਟੀ.ਐਮ ਆਤਮਾ ਵੱਲੋਂ ਕਿਸਾਨਾਂ ਨੂੰ ਨਰਮੇ ਅਤੇ ਕਪਾਹ ਦੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਡਾ. ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੇ ਵਿੱਚ ਨਦੀਨਾਂ ਦੀ ਰੋਕਥਾਮ , ਕੀੜੇ ਮਕੌੜਿਆਂ ਦੇ ਹਮਲੇ ਤੋਂ ਬਚਾਅ ਦੀਆਂ ਵਿਧੀਆਂ ਅਤੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਵੱਖ- ਵੱਖ ਖੇਤੀ ਵਿਕਾਸ ਗਤੀਵਿਧੀਆਂ ਸੰਬੰਧੀ ਚਾਨਣਾ ਪਾਇਆ।
ਬਾਗਬਾਨੀ ਵਿਭਾਗ ਤੋਂ ਡਾ. ਗਗਨਦੀਪ ਕੌਰ ਐਚ.ਡੀ.ਓ ਵੱਲੋਂ ਕਿਸਾਨਾਂ ਨੂੰ ਬਾਗ ਲਗਾਉਣ ਦੀ ਵਿਧੀ , ਬਾਗਾਂ ਲਈ ਮਿੱਟੀ ਦੀ ਸੈਂਪਲਿੰਗ ਅਤੇ ਜਹਿਰ ਮੁਕਤ ਫਲਾਂ ਲਈ ਘਰੇਲੂ ਬਗੀਚੀ ਲਗਾਉਣ ਸੰਬੰਧੀ ਨੁਕਤੇ ਸਾਂਝੇ ਕੀਤੇ। ਸ੍ਰੀਮਤੀ ਅਮਰਦੀਪ ਕੌਰ ਬੀ.ਟੀ.ਐਮ ਆਤਮਾ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਲਈ ਕਿਹਾ ਗਿਆ ਅਤੇ ਮਿੱਟੀ ਪਰਖ ਦੇ ਅਧਾਰ ਤੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕੁਲਦੀਪ ਸਿੰਘ ਜ਼ੌੜਾ , ਸਹਾਇਕ ਪੌਦਾ ਸੁਰੱਖਿਆ ਅਫਸਰ ਵੱਲੋਂ ਕਿਸਾਨਾਂ ਨੂੰ ਖੇਤੀ ਖਰਚੇ ਘਟਾਉਣ ਲਈ ਮਿੱਟੀ, ਪਾਣੀ ਦੀ ਪਰਖ ਅਤੇ ਆਪਣਾ ਖਾਲਸ ਬੀਜ ਪੈਦਾ ਕਰਨ , ਆਪਣੀਆਂ ਲੋੜ ਜ਼ੋਗੀਆਂ ਜਹਿਰ ਮੁਕਤ ਸਬਜੀਆਂ ਘਰੇ ਉਗਾਉਣ ਅਤੇ ਨਰੋਆ ਖੇਤੀ ਸਾਹਿਤ ਪੜਨ ਦੀ ਲੋੜ ਤੇ ਜ਼ੋਰ ਦਿੱਤਾ।ਕੈਂਪ ਵਿਚ ਹਾਜਰ ਆਏ ਕਿਸਾਨਾਂ ਵੱਲੋਂ ਸਵਾਲ ਜਵਾਬ ਅਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਕੈਂਪ ਦੀ ਤਿਆਰੀ ਵਿੱਚ ਸ੍ਰੀ ਸਵਰਨਜੀਤ ਸਿੰਘ ਏ.ਟੀ.ਐਮ ਆਤਮਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਸ੍ਰੀ ਹਰਦੀਪ ਸਿੰਘ , ਗਗਨਦੀਪ ਸਿੰਘ ਏ.ਟੀ.ਐਮ, ਸ੍ਰੀ ਕਰਨੀ ਸਿੰਘ ਕੰਪਿਊਟਰ ਆਪ੍ਰੇਟਰ ਤੋਂ ਇਲਾਵਾ ਸ੍ਰੀ ਬੋਹੜ ਸਿੰਘ ਜਟਾਣਾ ਸਰਪੰਚ ਪਿੰਡ ਬੱਲਮਗੜ , ਸ੍ਰੀ ਬੇਅੰਤ ਸਿੰਘ ਬੀ.ਕੇ.ਯੂ , ਸ੍ਰੀ ਜ਼ਸਪ੍ਰੀਤ ਸਿੰਘ , ਸ੍ਰੀ ਬਲਦੇਵ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜਰ ਸਨ।ਕੈਂਪ ਵਿਚ ਸ਼ਾਮਲ ਕਿਸਾਨਾਂ ਵੱਲੋਂ ਸਮੇਂ ਸਮੇਂ ਸਿਰ ਅਜਿਹੇ ਕੈਂਪ ਲਗਾਉਣ ਲਈ ਖੇਤੀਬਾੜੀ ਵਿਭਾਗ ਨੂੰ ਬੇਨਤੀ ਕੀਤੀ ਗਈ।