District News

ਡਿਪਟੀ ਕਮਿਸ਼ਨਰ ਨੇ ਲਿਆ ਫਾਇਨਲ ਰਿਹਰਸਲ ਦਾ ਜਾਇਜਾ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਅਤੇ ਯੁਵਕ ਸੇਵਾਵਾਂ ਮੰੰਤਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਲਹਿਰਾਉਣਗੇ ਕੌਮੀ ਝੰਡਾ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ 15 ਅਗਸਤ 2021 ਨੂੰ ਸੁਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਏ.ਡੀ.ਜੀ.ਪੀ. ਵੀ.ਚੰਦਰ ਸ਼ੇਖਰ, ਐਸ.ਐਸ.ਪੀ. ਡੀ.ਸੁਡਰਵਿਲੀ, ਰਾਜਦੀਪ ਕੌਰ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ), ਗੁਰਜੀਤ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ) ਅਰੁਣ ਕੁਮਾਰ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਗਗਨਦੀਪ ਸਿੰਘ ਸਹਾਇਕ ਕਮਿਸ਼ਨਰ ਸਿ਼ਕਾਇਤਾਂ ਵੀ ਮੌਜੂਦ ਸਨ।

ਸੁਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਸੁਖਵਿੰਦਰ ਸਿੰਘ ਬਰਾੜ ਡੀ.ਐਸ.ਪੀ. ਦੀ ਅਗਵਾਈ ਵਿੱਚ  ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ 15 ਅਗਸਤ ਸਮਾਗਮ ਸਾਦੇ ਢੰਗ ਮਨਾਇਆ ਜਾਵੇਗਾ । ਉਹਨਾ ਅੱਗੇ ਦੱਸਿਆ ਕਿ ਸੁਤੰਤਰਤਾ ਦਿਵਸ ਸਮਾਗਮ ਦੀ ਪ੍ਰਧਾਨਗੀ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਇਸ ਵਾਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਪਰੇਡ ਤਂੋਂ ਸਲਾਮੀ ਲੈਣਗੇ।

Leave a Reply

Your email address will not be published. Required fields are marked *

Back to top button