ਅਸਲਾ ਲਾਇਸੰਸੀ ਆਪਣੇ ਲਾਇਸੰਸੀ ਹਥਿਆਰ ਤੁਰੰਤ ਨੇੜੇ ਦੇ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਕਰਵਾਉਣ ਜਮਾ

 ਸ੍ਰੀ ਮੁਕਤਸਰ ਸਾਹਿਬ :- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਨਗਰ ਕੌਸਲਾਂ ਦੀਆਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਫੌਜਦਾਰੀ 1973 ਦੀ ਧਾਰਾ 144 ਤਹਿਤ  ਵਿਸ਼ੇਸ਼ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਨਗਰ ਕੌਸਲ ਦੀ ਹਦੂਦ ਅੰਦਰ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਲਾਇਸੰਸੀ ਹਥਿਆਰ ਨੇੜੇ ਪੈਂਦੇ ਪੁਲਿਸ ਸਟੇਸਨ ਜਾਂ ਅਸਲਾ ਡੀਲਰਾਂ ਪਾਸ ਜਮਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਚੋਣਾ ਦੇ ਕੰਮ ਨੂੰ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ ਅਤੇ ਅਣਸੁਖਾਵੀ ਘਟਨਾਵਾਂ ਨੂੰ ਰੋਕਿਆਂ ਜਾ ਸਕੇ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 20 ਫਰਵਰੀ 2021 ਤੱਕ ਲਾਗੂ ਰਹਿਣਗੇ।  ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।