ਸੈਸ਼ਨਜ਼ ਜੱਜ ਵੱਲੋਂ ਨੈਸ਼ਨਲ ਵਾਟਰ ਮਿਸ਼ਨ ਤਹਿਤ ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਸੰਬੰਧੀ ਪੋਸਟਰ ਜਾਰੀ

ਸ੍ਰੀ ਮੁਕਤਸਰ ਸਾਹਿਬ :-  ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹਾ ਕਚਹਿਰੀ ਵਿਖੇ ਨੈਸ਼ਨਲ ਵਾਟਰ ਮਿਸ਼ਨ ਤਹਿਤ ਮੀਂਹ ਦੇ ਪਾਣੀ ਨੂੰ ਇਕੱਠਾ ਕਰਨ ਸੰਬੰਧੀ ਨਹਿਰੁ ਯੂਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹੇ ਵਿੱਚ ਚਲਾਏ ਜਾਣ ਵਾਲੇ ਜਾਗਰੂਕਤਾ ਅਭਿਆਨ ਦੀ ਪੋਸਟਰ ਜਾਰੀ ਕਰਕੇ ਸ਼ੂਰੁਆਤ ਕੀਤੀ ਤਾਂ ਕਿ ਆਮ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਮੀਂਹ ਦੇ ਪਾਣੀ ਨੂੰ ਇੱਕਠਾ ਕਰਕੇ ਉਸ ਦੀ ਸਹੀ ਵਰਤੋ ਕੀਤੀ ਜਾਵੇ। ਨਹਿਰੁ ਯੂਵਾ ਕੇਂਦਰ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਪੋਸਟਰਾਂ ਰਾਹੀਂ ਵੱਖ ਵੱਖ ਪਿੰਡਾ ਦੀਆਂ ਪੰਚਾਇਤਾਂ ਅਤੇ ਯੂਥ ਕਲੱਬਾ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇਗਾ । ਜੱਜ ਸਹਿਬ ਨੇ ਇਸ ਮੌਕੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਦੀਆਂ ਛੱਤਾਂ ਉੱਪਰ ਮੀਂਹ ਦੇ ਪਾਣੀ ਨੂੰ ਇੱਕਠਾ ਕਰਨ ਲਈ ਇੱਕ ਵੱਖਰਾ ਟੈਂਕ ਬਣਾ ਕੇ ਇਸ ਪਾਣੀ ਨੂੰ ਆਪਣੀ ਜਰੂਰਤ ਅਨੂਸਾਰ ਇਸਤੇਮਾਲ ਵਿੱਚ ਲਿਆਉਣ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਸੰਕਟ ਤੋਂ ਬਚਿਆ ਜਾ ਸਕੇ।
ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਕੰਵਲਜੀਤ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ. ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ, ਸ੍ਰੀ ਰਵੀ ਗੁਲਾਟੀ, ਸਿਵਲ ਜੱਜ (ਸੀਨੀਅਰ ਡਵੀਜ਼ਨ); ਸ੍ਰੀ ਅਤੁਲ ਕੰਬੋਜ, ਸੀ.ਜੇ.ਐਮ.; ਸ੍ਰੀ ਰਜਿੰਦਰ ਸਿੰਘ ਨਾਗਪਾਲ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ); ਮਿਸ. ਸੂਪ੍ਰੀਤ ਕੌਰ, ਸਿਵਲ ਜੱਜ (ਜੁਨੀਅਰ ਡਵੀਜ਼ਨ) ਅਤੇ ਨਹਿਰੁ ਯੂਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਅਫਸਰ ਮਿਸ. ਕੋਮਲ ਨਿਗਮ ਹਾਜ਼ਿਰ ਸਨ। ਇਸ ਮੌਕੇ ਸ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ ਤੇ ਸੈਮੀਨਾਰ/ਜਾਗਰੂਕਤਾ ਕੈਂਪ/ਵੈਬੀਨਾਰ ਆਯੋਜਿਤ ਕਰਕੇ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਨਾਲਸਾ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਕੌਈ ਵੀ ਵਿਅਕਤੀ ਉਸ ਦੇ ਕਾਨੂੰਨੀ ਹੱਕਾਂ ਤੋਂ ਵਾਂਝਾ ਨਾ ਰਹੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਨਾਲਸਾ ਦੀਆਂ ਹਦਾਇਤਾਂ ਤਹਿਤ ਸਮੇਂ-ਸਮੇਂ ਤੇ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਲੋਕ ਉਨ੍ਹਾਂ ਦੇ ਕੇਸਾਂ ਦਾ ਰਾਜੀਨਾਮੇਂ ਰਾਹੀਂ ਨਿਪਟਾਰਾ ਕਰਵਾ ਸਕਨ।   ਉਨ੍ਹਾਂ ਦਸਿਆ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 10 ਅਪ੍ਰੈਲ 2021 ਨੂੰ ਲਗਾਈ ਜਾਣੀ ਹੈ ਅਤੇ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।