ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਨਿਊ ਮੁਕਤੀਸਰ ਸਕਿੱਲ ਸੈਂਟਰ ਵਿਖੇ ਕਰੀਅਰ ਸੈਮੀਨਾਰ ਕਰਵਾਇਆ
ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਇਆ ਜਾ ਰਿਹਾ ਹੈ, ਉਥੇ ਨਾਲ ਹੀ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਵਾਉਣ ਲਈ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਅਧੀਨ ਮਦਦ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨਿਊ ਮੁਕਤੀਸਰ ਸਕਿੱਲ ਸੈਂਟਰ ਵਿਖੇ ਕਰੀਅਰ ਗਾਈਡੈਂਸ ਸਬੰਧੀ ਸੈਮੀਨਾਰ ਆਯੋਜਿਤ ਕੀਤਾ ਗਿਆ।
ਇਸ ਮੌਕੇ ਅਰਸ਼ਪ੍ਰੀਤ ਸਿੰਘ ਕਰੀਅਰ ਕਾਊਂਸਲਰ ਨੇ ਇਸ ਸੈਮੀਨਾਰ ਵਿੱਚ ਸਿੱਖਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਪੀ.ਜੀ.ਆਰ.ਕਾਮ ਪੋਰਟਲ, ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਇਹਨਾਂ ਦੀ ਤਿਆਰੀ ਸਬੰਧੀ ਅਤੇ ਪਲੇਸਮੈਂਟ ਕੈਪਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤੋਂ ਬਲਵੰਤ ਸਿੰਘ ਨੇ ਪ੍ਰਾਰਥੀਆਂ ਨੂੰ ਸਕਿੱਲ ਕੋਰਸ ਤੋਂ ਬਾਅਦ ਸਵੈ-ਰੋਜ਼ਗਾਰ ਮੌਕਿਆਂ ਦੀ ਜਾਣਕਾਰੀ ਦਿੱਤੀ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਦੇ ਹੈਲਪ ਲਾਈਨ ਨੰ: 98885-62317 ਉੱਪਰ ਵੀ ਸੰਪਰਕ ਕਰ ਸਕਦੇ ਹਨ।