ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪ੍ਰਕਾਰ ਦਾ ਹਥਿਆਰ ਨਾਲ ਲੈ ਕੇ ਚੱਲਣ ਦੀ ਸਖਤ ਮਨਾਹੀ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਰਾਜ ਚੋਣ ਕਮਿਸ਼ਨ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਨਗਰ ਕੌਸਲਾਂ ਦੀਆਂ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਫੌਜਦਾਰੀ 1973 ਦੀ ਧਾਰਾ 144 ਤਹਿਤ  ਵਿਸ਼ੇਸ਼ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਨਗਰ ਕੌਸਲ ਦੀ ਹਦੂਦ ਅੰਦਰ ਕਿਸੇ ਵੀ ਜਨਤਕ ਸਥਾਨ ਤੇ ਕੋਈ ਵੀ ਹਥਿਆਰ ਜਿਹਨਾਂ ਵਿੱਚ ਲਾਇਸੰਸੀ ਹਥਿਆਰ, ਅਸਲਾ ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਛੇ, ਲੋਹੇ ਦੀਆਂ ਸਲਾਖਾ, ਲਾਠੀਆਂ, ਛਵੀਆ ਅਤੇ ਧਮਾਕਾ ਖੇਜ ਪਦਾਰਥ, ਅਗਜਨੀਸੀਲ ਪਦਾਰਥ ਜਾਂ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਜ਼ਿਲੇ ਦੀਆਂ ਨਗਰ ਕੌਸਲਾਂ ਜਾਂ ਨਗਰ ਪੰਚਾਇਤ ਦੀ ਹਦੂਦ ਅੰਦਰ ਨਾਲ ਲੈ ਕੇ ਚੱਲਣ ਦੀ ਸਖਤ ਮਨਾਹੀ ਦੇ ਹੁਕਮ ਜਾਰੀ ਕੀਤੇ ਸਨ ।

  ਜ਼ਿਲਾ ਮੈਜਿਸਟਰੇਟ ਨੇ ਆਪਣੇ ਇਸ ਹੁਕਮ ਵਿੱਚ ਸੋਧ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਹੁਣ ਕਿਸੇ ਵੀ ਪ੍ਰਕਾਰ ਦਾ ਹਥਿਆਰ ਜਿਹਨਾਂ ਦਾ ਉਪਰ ਜਿਕਰ ਕੀਤਾ ਗਿਆ ਹੈ, ਜ਼ਿਲੇ ਦੀ ਹਦੂਦ ਅੰਦਰ ਆਪਣੇ ਨਾਲ ਲੈ ਕੇ ਚੱਲਣ ਦੀ ਸਖਤ ਮਨਾਹੀ ਕੀਤੀ ਗਈ ਹੈ ਅਤੇ 20 ਫਰਵਰੀ 2020 ਤੱਕ ਲਾਗੂ ਰਹਿਣਗੇ।  ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।