District News

ਚਾਈਨਾ ਡੋਰ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ – ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ

ਸ੍ਰੀ ਮੁਕਤਸਰ ਸਾਹਿਬ : ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਿੰਥੈਟਿਕ ਅਤੇ ਪਲਾਸਟਿਕ ਡੋਰ (ਚਾਈਨਾ ਡੋਰ) ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ `ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਅਨੁਸਾਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਜੱਜਮੈਂਟ ਮਿਤੀ 11/07/2017 ਦਾ ਹਵਾਲਾ ਦਿੰਦੇ ਹੋਏ ਲਿਖਿਆ ਗਿਆ ਹੈ ਕਿ ਕਈ ਲੋਕ ਪਤੰਗ ਅਤੇ ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਇਹ ਡੋਰ ਸਿੰਥੈਟਿਕ ਅਤੇ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਹੀ ਮਜ਼ਬੂਤ ਨਾ ਗਲਣ ਯੋਗ ਨਾ ਟੁੱਟਣ ਯੋਗ ਹੁੰਦੀ ਹੈ।

ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ ਅਤੇ ਉਂਗਲਾਂ ਅੰਗ ਆਦਿ ਕੱਟ ਜਾਂਦੇ ਹਨ, ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿੱਚ ਆ ਰਹੇ ਸਾਈਕਲ, ਸਕੂਟਰ ਅਤੇ ਮੋਟਰ ਸਾਇਕਲ ਚਾਲਕਾਂ ਦਾ ਗਲਾ, ਕੰਨ ਕੱਟੇ ਜਾਣ ਅਤੇ ਉੱਡਦੇ ਪੰਛੀਆਂ ਦੇ ਫਸ ਜਾਣ ਕਾਰਨ ਉਹਨਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀ ਜਿਹੜੇ ਰੁੱਖਾਂ ਤੇ ਟੰਗੇ ਰਹਿ ਜਾਂਦੇ ਹਨ, ਉਹਨਾਂ ਦੀ ਬਦਬੂ ਨਾਲ ਵਾਤਾਵਰਣ ਵੀ ਦੂਸਿ਼ਤ ਹੁੰਦਾ ਹੈ। ਇਸ ਡੋਰ ਨਾਲ ਮਨੁੱਖੀ ਜਾਨਾਂ ਨੂੰ ਵੀ ਖਤਰਾ ਪੈਦਾ ਹੁੰਦਾ ਹੈ। ਜਿ਼ਲ੍ਹਾ ਮੈਜਿਸਟਰੇਟ ਦੇ ਹੁਕਮਾਂ ਅਨੁਸਾਰ ਹੁਣ ਚਾਈਨਾ ਡੋਰ ਨੂੰ ਸਟੋਰ ਕਰਨ,ਵੇਚਣ ਅਤੇ ਖਰੀਦਣ ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ ਅਗਰ ਕੋਈ ਵਿਅਕਤੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *

Back to top button