ਵਿਦੇਸ਼ ਸਟੱਡੀ ਅਤੇ ਵਿਦੇਸ਼ ਨੌਕਰੀ (ਪਲੇਸਮੈਂਟ) ਲਈ 26 ਫਰਵਰੀ ਤੋਂ 1 ਮਾਰਚ 2021 ਤੱਕ ਕਾਊਂਸਲਿੰਗ ਦਾ ਪਹਿਲਾ ਰਾਊਂਡ ਸ਼ੁਰੂ ਹੋਵੇਗਾ
ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ `ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ` ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਿਦੇਸ਼ ਸਟੱਡੀ ਕਰਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ ਸਟੱਡੀ ਅਤੇ ਪਲੇਸਮੈਂਟ ਲਈ ਕਾਊਂਸਲਿੰਗ ਸੈੱਲ ਸਥਾਪਤ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਹੀ ਗਾਈਡੈਂਸ ਮਿਲ ਸਕੇ ਅਤੇ ਉਨ੍ਹਾਂ ਦੀ ਏਜੰਟਾਂ ਹੱਥੋਂ ਲੁੱਟ ਖਸੁੱਟ ਨਾ ਹੋਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਵਿਦੇਸ਼ ਜਾਣ ਦੇ ਚਾਹਵਾਨ ਪ੍ਰਾਰਥੀਆਂ ਲਈ 26 ਫਰਵਰੀ 2021 ਤੋਂ 1 ਮਾਰਚ 2021 ਤੱਕ ਕਾਊਂਸਲਿੰਗ ਦਾ ਪਹਿਲਾ ਰਾਊਂਡ ਸ਼ੁਰੂ ਕੀਤਾ ਜਾ ਰਿਹਾ ਹੈ। ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਸਬੰਧੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਲਿੰਕ 21 ਤੋਂ 25 ਫਰਵਰੀ 2021 ਤੱਕ ਚਾਲੂ ਰਹੇਗਾ। ਵਿਦੇਸ਼ ਸਟੱਡੀ ਕਾਊਂਸਲਿੰਗ ਦੇ ਚਾਹਵਾਨ ਨੌਜਵਾਨ https://tinyurl.com/FS-Muktsar ਉੱਪਰ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਵਿਦੇਸ਼ੀ ਪਲੇਸਮੈਂਟ ਕਾਊਂਸਲਿੰਗ ਲਈ ਚਾਹਵਾਨ ਵਿਦਿਆਰਥੀ ttps://tinyurl.com/FP-Muktsar ਉੱਪਰ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਅਫ਼ਸਰ ਸ਼੍ਰੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਅਤੇ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ, ਉੱਪਰ ਸੇਵਾ ਕੇਂਦਰ ਪਹਿਲੀ ਮੰਜ਼ਿਲ, ਡੀ.ਸੀ. ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਆ ਕੇ ਵੀ ਸੰਪਰਕ ਸਕਦੇ ਹਨ ਜਾਂ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98885-62317 ਅਤੇ ਈ-ਮੇਲ dbee.smshelp@gmail.com ਉੱਪਰ ਵੀ ਸੰਪਰਕ ਕਰ ਸਕਦੇ ਹਨ।