ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਵਿਡ-19 ਵੈਕਸੀਨ ਦੀ ਕੀਤੀ ਸ਼ੁਰੂਆਤ ਘਰ ਘਰ ਰੁਜ਼ਗਾਰ ਸਕੀਮ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਬੇਰੁਜ਼ਗਾਰਾਂ ਨੂੰ ਰਾਸ਼ਨ ਡਿਪੂਆਂ ਦੀ ਕੀਤੀ ਗਈ ਅਲਾਟਮੈਂਟ

, ,

ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਵਧੀਆ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਸਮੇਂ ਸਮੇਂ ਤੇ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ.ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਆਨ ਲਾਇਨ  ਪ੍ਰੋਗਰਾਮ ਵਿੱਚ ਸ਼ਾਮਿਲ ਹੋ ਕੇ  ਕੀਤਾ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਸਕੀਮ ਤਹਿਤ ਪੰਜਾਬ ਵਿੱਚ ਸੱਤ ਹਜ਼ਾਰ ਦੇ ਡਿਪੂ ਹੋਲਡਰਾਂ ਨੂੰ ਨਵੇਂ ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਗਈ ਹੈ। ਇਸੇ ਲੜੀ ਤਹਿਤ ਖੁਰਾਕ ਅਤੇ ਸਪਲਾਈ ਵਿਭਾਗ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ 8 ਬੇਰੁਜ਼ਗਾਰਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ 8 ਰਾਸ਼ਨ ਡਿਪੂਆਂ ਦੀ ਅਲਾਟਮੈਂਟ ਕੀਤੀ ਹੈ।

ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ.ਭੱਟੀ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਕਾਰ ਵਲੋਂ ਅੱਜ ਸਾਰੇ ਪੰਜਾਬ ਵਿੱਚ ਕੋਵਿਡ -19 ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸ. ਭੱਟੀ ਨੇ ਇਹ ਵੀ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ 5420 ਕੋਵਿਡ-19 ਵੈਕਸੀਨ ਦੀ ਡੋਜ ਪਹੁੰਚ ਚੁੱਕੀ ਹੈ।ਇਸ ਮੌਕੇ ਤੇ ਉਹਨਾਂ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਕੋਵਿਡ 19 ਵੈਕਸੀਨ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਵਿਧਾਇਕ, ਸ੍ਰੀ ਹਰਚਰਨ ਸਿੰਘ ਸੋਥਾ ਜਿਲ੍ਹਾ ਕਾਂਗਰਸ ਪ੍ਰਧਾਨ,ਸ੍ਰੀ ਪ੍ਰਭਜੋਤ ਸਿੰਘ ਜਿ਼ਲ੍ਹਾ ਯੂਥ ਕਾਂਗਰਸ ਪ੍ਰਧਾਨ, ਡਾ. ਰੰਜੂ ਸਿੰਗਲਾ ਸਿਵਿਲ ਸਰਜਨ, ਸ੍ਰੀ ਦੀਵਾਨ ਚੰਦ ਜਿ਼ਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਵੀ ਹਾਜ਼ਰ ਸਨ।