ਡਿਪਟੀ ਕਮਿਸ਼ਨਰ ਨੇ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸੋਲਰ ਲਾਇਟਾਂ ਦਾ ਕੀਤਾ ਉਦਘਾਟਨ ਬੈਂਕਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਰੈਡ ਕਰਾਸ ਸੰਸਥਾ ਦੀ ਮੱਦਦ ਲਈ ਆਉਣਾ ਚਾਹੀਦਾ ਅੱਗੇ

ਸ੍ਰੀ ਮੁਕਤਸਰ ਸਾਹਿਬ:- ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲਾ ਰੈਡ ਕਰਾਸ ਸੰਸਥਾ ਸ੍ਰੀ ਮੁਕਤਸਰ ਸਾਹਿਬ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਬੀਤੀ ਰਾਤ ਸੋਲਰ ਲਾਇਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਬੈਂਕਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਨੂੰ ਰੈਡ ਕਰਾਸ ਸੰਸਥਾ ਦੀ ਹਮੇਸ਼ਾ ਮੱਦਦ ਕਰਦੇ ਰਹਿਣੀ ਚਾਹੀਦੀ ਹੈ ਤਾਂ ਜੋ ਇਹ ਸੰਸਥਾ ਲੋੜਵੰਦ ਲੋਕਾਂ ਦੀ ਸਮੇਂ ਸਿਰ ਮੱਦਦ ਕਰ ਸਕੇ। ਉਹਨਾਂ ਅੱਗੇ ਕਿਹਾ ਕਿ ਜ਼ਿਲਾ ਰੈਡ ਕਰਾਸ ਸੰਸਥਾ ਹਮੇਸ਼ਾ ਹੀ ਦੀਨ ਦੁੱਖੀਆਂ ਅਤੇ ਸੰਕਟਕਾਲ ਸਥਿਤੀ ਵਿੱਚ ਸਮੇਂ ਸਮੇਂ ਤੇ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੀ ਹੈ ਅਤੇ ਜ਼ਿਲੇ ਦਾ ਨਾਮ ਰੋਸ਼ਨ ਕਰ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲਾ ਰੈਡ ਕਰਾਸ ਸੰਸਥਾ ਵਲੋਂ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਲੋਕਾਂ ਦੀ ਸਹਾਇਤਾਂ ਲਈ ਹਰ ਤਰਾਂ ਦੀ ਸਹੂਲਤ ਉਪਬਲੱਧ ਕਰਵਾ ਰਹੀ ਹੈ ਤਾਂ ਜੋ ਲੋਕ ਇਸ ਪਾਰਕ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣਾ। ਉਹਨਾਂ ਇਸ ਮੌਕੇ ਕਿਹਾ ਕਿ ਜ਼ਿਲੇ ਦੀਆਂ ਹੋਰ ਬੈਕਾਂ ਨੂੰ ਸਮਾਜ ਭਲਾਈ ਦੇ ਕੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਪਾਉਣਾ ਚਾਹੀਦਾ ਹੈ ਅਤੇ ਲੋਕਾਂ ਦੀ ਬੇਹਤਰੀ ਲਈ ਕੋਈ ਨਾ ਕੋਈ ਗਤੀਵਿਧੀ ਕਰਦੇ ਰਹਿਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਚਾਹੀਦਾ ਹੈ ਤਾਂ ਜੋ ਆਕਸੀਜਨ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਇਹ ਵੀ ਵਿਸ਼ਵਾਸ ਦੁਆਇਆ ਕਿ ਇਸ ਪਾਰਕ ਦੀ ਸੁੰਦਰੀਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਤੇ ਪ੍ਰੋਫੈਸਰ ਗੋਪਾਲ ਸਿੰਘ ਸਕੱਤਰ ਜ਼ਿਲਾ ਰੈਡ ਕਰਾਸ ਸੰਸਥਾ ਨੇ ਦੱਸਿਆ ਕਿ ਜ਼ਿਲਾ ਰੈਡ ਕਰਾਸ ਸੰਸਥਾ ਵਲੋਂ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਲੋਕਾਂ ਦੇ ਬੈਠਣ ਲਈ ਬੈਚ, ਇੱਕ ਲਾਇਬ੍ਰੇਰੀ, ਯੋਗਾ ਕਲੱਬ, ਬੱਚਿਆ ਲਈ ਝੂਲੇ, ਮਿਊਜ਼ਿਕ ਸੈਂਟਰ ਦਾ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਤੇ ਏ.ਯੂ ਸਮਾਲ ਫਾਈਨਾਸ ਬੈਂਕ ਦੇ ਬ੍ਰਾਂਚ ਮੈਨੇਜਰ ਵਿਨੈ ਸਿੰਗਲਾ ਨੇ ਦੱਸਿਆ ਕਿ ਉਹਨਾਂ ਦੀ ਬ੍ਰਾਂਚ ਵਲੋਂ ਸੀ.ਐਸ.ਆਰ ਪਾਲਸੀ ਤਹਿਤ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ 1 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ 30 ਸੋਲਰ ਲਾਇਟਾਂ ਲਗਾ ਕੇ ਰੋਸ਼ਨੀ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਰਾਤ ਸਮੇਂ ਇਸ ਪਾਰਕ ਵਿੱਚ ਸੈਰ ਕਰਨ ਆਏ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਪੇਸ਼ ਆਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ, ਡਾ.ਨਰੇਸ਼ ਪਰੂਥੀ, ਡਾ. ਸਤਿੰਦਰ ਸਿੰਘ,  ਰੈਡ ਕਰਾਸ ਸੰਸਥਾ ਦੀ ਮੈਨੇਜਿੰਗ ਬਾਡੀ, ਪਾਰਕ ਕਮੇਟੀ ਦੇ ਆਹੁਦੇਦਾਰ ਅਤੇ ਪਾਰਕ ਪ੍ਰੇਮੀ ਵੀ ਮੌਜੂਦ ਸਨ।