ਜਿਲੇ ਚ ਅਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੀ ਚੱਲੀ ਮੁਹਿੰਮ- ਡਾ ਰੰਜੂ ਸਿੰਗਲਾ ਸਿਵਿਲ ਸਰਜਨ
ਸ੍ਰੀ ਮੁਕਤਸਰ ਸਾਹਿਬ:- ਸਿਹਤ ਮੰਤਰੀ ਪੰਜਾਬ ਸ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਅਤੇ ਡਾ ਰੰਜੂ ਸਿੰਗਲਾ ਸਿਵਿਲ ਸਰਜਨ ਦੀ ਯੋਗ ਅਗਵਾਈ ਵਿੱਚ ਅਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਦੀ ਮੁਹਿੰਮ ਚੱਲ ਰਹੀ ਹੈ, ਸਟੇਟ ਤੋਂ ਇੱਕ ਜਾਗਰੂਕਤਾ ਵੈਨ ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਈ ਹੈ ਜੋ ਵੱਖ ਵੱਖ ਖੇਤਰਾਂ ਵਿੱਚ ਇਸ ਸੰਬਧੀ ਜਾਗਰੂਕ ਕਰ ਰਹੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਕਾਰਡ ਬਣਾ ਰਹੀ ਹੈ, ਸਮੂਹ ਸੀਨੀਅਰ ਮੈਡੀਕਲ ਅਫਸਰ ਦੇ ਇਸ ਸਬੰਧੀ ਸਬੰਧਿਤ ਸਟਾਫ ਦੀ ਡਿਉਟੀ ਲਗਾਈ ਗਈ ਹੈ
ਅਤੇ ਸਬੰਧਿਤ ਖੇਤਰ ਵਿੱਚ ਇੱਕ ਜਾਂ ਦੋ ਦਿਨ ਪਹਿਲਾਂ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ ਅਤੇ ਸਰਬਤ ਸਿਹਤ ਬੀਮਾ ਖੇਤਰ ਕਾਰਡ ਬਣਾਏ ਜਾਣਗੇ, ਬਾਕੀ ਦੇ ਖੇਤਰ ਵਿੱਚੋਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਕੇ ਕੀਤਾ ਜਾ ਰਿਹਾ ਹੈ ਅਤੇ ਇਹ ਕਾਰਡ 30 ਰੁਪਏ ਵਿੱਚ ਬਣਾਇਆ ਜਾਵੇਗਾ, ਆਮ ਲੋਕਾਂ ਨੂੰ ਇਸ ਸਕੀਮ ਬਾਰੇ ਵੀ ਜਾਗਰੂਕ ਕੀਤਾ ਜਾਵੇ ਜਾ ਰਿਹਾ ਹੈ