District News

ਅਪ੍ਰੈਲ 10 ਨੂੰ ਲੱਗੇਗੀ ਅਗਲੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ:-  ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ. ਪ੍ਰਿਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ. ਨੇ ਦਿੰਦਿਆ ਦੱਸਿਆ ਕਿ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।  ਲੋਕ ਅਦਾਲਤ ਦੌਰਾਨ ਦਿਵਾਨੀ, ਸਮਝੌਤਾ-ਯੋਗ ਫੌਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਮਜਦੂਰਾਂ ਨਾਲ ਸਬੰਧਤ, ਬਿਜ਼ਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਕੋਰਟ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਸ. ਪ੍ਰਿਤਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਨੇ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਹੇ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ। ਇਸੇ ਦਿਨ ਹੀ ਅਥਾਰਟੀ ਵੱਲੋਂ ਸ੍ਰੀ ਜਗਦੀਪ ਸਿੰਘ ਰਿਟੇਨਰ ਵਕੀਲ ਦੇ ਸਹਿਯੋਗ ਨਾਲ ਜਾਖੂ ਯੁਵਾ ਮੰਡਲ ਦੇ ਦਫ਼ਤਰ ਵਿਖੇ ਇੱਕ ਕਾਨੂੰਨੀ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Back to top button