ਕਿਸਾਨੀ ਸੰਘਰਸ਼ ’ਚ ਆਪਣੀ ਜਾਨ ਗਵਾਉਣ ਵਾਲੇ 2 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ 10 ਲੱਖ ਰੁਪਏ ਮੁਆਵਜ਼ਾ ਰਾਸ਼ੀ - ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ :- ਕਿਸਾਨੀ ਸੰਘਰਸ਼ ’ਚ ਆਪਣੀ ਜਾਨ ਗਵਾਉਣ ਵਾਲੇ 2 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ 10 ਲੱਖ ਰੁਪਏ ਮੁਆਵਜ਼ਾ ਰਾਸ਼ੀ - ਡਿਪਟੀ ਕਮਿਸ਼ਨਰ  ਸ੍ਰੀ ਮੁਕਤਸਰ ਸਾਹਿਬ 21 ਜਨਵਰੀ  - ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ 2 ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ। ਉਨਾਂ ਕਿਹਾ ਹਰ ਇੱਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਬਦਕਿਸਮਤੀ ਨਾਲ ਜਿਨਾਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦੇ ਹੋਏ ਆਪਣੀ ਜਾਨ ਗੁਆ ਦਿੱਤੀ।  ਜ਼ਿਕਰਯੋਗ ਹੈ ਕਿ ਜਿਲਾ ਸ੍ਰੀ ਮੁਕਤਸਰ ਸਾਹਿਬ ਅਧਿਨ ਪੈਂਦੇ ਪਿੰਡ ਲੁਹਾਰਾ ਦੇ 79 ਸਾਲਾ ਕਿਸਾਨ ਟਿਕਰੀ ਬਾਰਡਰ ਤੇ ਆਪਣੀ ਜਾਨ ਗੁਆ ਬੈਠੇ ਸਨ , ਜਦਕਿ ਸ੍ਰੀ ਜਗਦੀਸ਼ ਸਿੰਘ ਪੁਤਰ ਗਮਦੂਰ ਸਿੰਘ ਵਾਸੀ ਪਿੰਡ ਲੁੰਡੇਵਾਲਾ ਤਹਿਸੀਲ ਗਿਦੜਬਾਹਾ ਜਿਲਾ ਸ੍ਰੀ ਮੁਕਤਸਰ ਸਾਹਿਬ  ਦੇ ਕਿਸਾਨ ਵੀ ਇਸ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਗੁਆ ਬੈਠੇ ਹਨ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਉਨਾਂ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਵਚਨਬੱਧ ਹੈ ਜੋ ਕੇਂਦਰ ਦੀ ਸਰਹੱਦ ’ਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ। ਉਨਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ।