ਪੰਜਾਬ ਸਰਕਾਰ ਵੱਲੋਂ ਆਮ ਪਬਲਿਕ ਲਈ ਕਰੋਨਾ ਵੈਕਸੀਨ ਦੀ ਕੀਤੀ ਸ਼ੁਰੂਆਤ। 60 ਸਾਲ ਤੋਂ ਵੱਧ ਉਮਰ ਵਾਲੇ ਲੋਕਾ ਦੇ ਲੱਗੇਗੀ ਕੋਵਿਡ ਵੈਕਸੀਨ-ਡਾ. ਪਭਜੀਤ ਸਿੰਘ ਸਹਾਇਕ ਸਿਵਲ ਸਰਜਨ,

ਸ੍ਰੀ ਮੁਕਤਸਰ ਸਾਹਿਬ :- ਕਰੋਨਾ ਵੈਕਸੀਨ ਦਾ ਟੀਕਾ ਸਭ ਤੋਂ ਪਹਿਲਾਂ ਸਿਹਤ ਸਟਾਫ ਦੇ ਲੱਗਣ ਤੋਂ ਬਾਅਦ ਫਰੰਟ ਲਾਇਨ ਵਰਕਰਾਂ ਦੇ ਲਗਾਇਆ ਗਿਆ ਹੈ। ਇਸ ਉਪਰੰਤ ਪੰਜਾਬ ਸਰਕਾਰ ਵੱਲੋਂ ਅੱਜ ਆਮ ਪਬਲਿਕ ਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪਹਿਲੇ ਗੇੜ ਵਿੱਚ 60 ਸਾਲ ਤੋਂ ਵੱਧ ਉਮਰ ਵਾਲੇ ਲੋਕਾਂ ਦੇ ਅਤੇ 45 ਤੋਂ ਵੱਧ ਉਮਰ ਦੇ ਉਹਨਾਂ ਲੋਕਾਂ ਜਿਨ੍ਹਾ ਨੂੰ ਗੰਭੀਰ ਬਿਮਾਰੀਆਂ ਹਨ ਨੂੰ ਟੀਕਾ ਲਗਾਇਆ ਜਾਵੇਗਾ।   ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਸ੍ਰੀ ਮੁਕਸਤਸਰ ਸਾਹਿਬ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਦਰਾਂ ਵਿੱਚ ਇਹ ਟੀਕੇ ਮੁਫਤ ਲਗਾਏ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ  ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰੋਨਾ ਵੈਕਸੀਨ ਦੀ ਸ਼ੁਰੂਆਤ ਅੱਜ ਤੋਂ ਕੀਤੀ ਗਈ ਹੈ ਅਤੇ ਇਸ ਸਬੰਧੀ ਵੱਧ ਤੋਂ ਵੱਧ ਕੀਮਤ 250 ਰੁਪਏ ਤਹਿ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਜਿੱਥੇ ਹੈਲਥ ਸਟਾਫ, ਫਰੰਟ ਲਾਈਨ ਵਰਕਰ, 60 ਸਾਲ ਤੋਂ ਉੱਪਰ ਦੇ ਵਿਆਕਤੀ ਅਤੇ 45 ਤੋਂ 59 ਸਾਲ ਤੱਕ ਦੇ ਗੰਭੀਰ ਬਿਮਾਰੀਆਂ ਤੋਂ ਪੀੜਤ ਵਿਆਕਤੀਆਂ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਦਰਾਂ ਵਿੱਚ ਵੈਕਸੀਨੇਸ਼ਨ ਮੁਫਤ ਕੀਤੀ ਜਾਵੇਗੀ। ਉੱਥੇ ਹੀ ਉਹਨਾਂ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਇਹ ਵੈਕਸੀਨ ਦਾ ਟੀਕਾ ਪ੍ਰਾਇਵੇਟ ਹਸਪਤਾਲਾਂ ਤੋਂ 250 ਰੁਪਏ ਦੇ ਕੇ ਲਗਵਾ ਸਕਣਗੇ। ਉਹਨਾਂ ਦੱਸਿਆ ਕਿ ਟੀਕਾਕਰਨ ਲਈ ਰਜਿਸਟ੍ਰੇਸ਼ਨ ਸਬੰਧਤ ਹਸਪਤਾਲ ਵੱਲੋਂ ਮੌਕੇ ਤੇ ਹੀ ਕਰ ਲਈ ਜਾਵੇਗੀ ਲੇਕਿਨ ਜੇਕਰ ਕੋਈ ਵਿਆਕਤੀ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਚਾਹੇ ਤਾਂ ਉਹ ਭਾਰਤ ਸਰਕਾਰ ਦੇ ਪੋਰਟਲ  Cowin.gov.in       ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਪਵਨ ਮਿੱਤਲ ਜਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕੇ ਅੱਜ ਤੋਂ ਆਮ ਪਬਲਿਕ ਦੇ 60 ਸਾਲ ਤੋਂ ਉੱਪਰ ਦੇ ਵਿਆਕਤੀਆਂ ਦੇ ਵੈਕਸੀਨ ਦੇ ਟੀਕੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਇਸ ਸਬੰਧੀ ਵੈਕਸੀਨ ਦਾ ਪੂਰਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਿਸੇ ਕਿਸਮ ਦੀ ਕੋਈ ਘਾਟ ਨਹੀ ਆਉਣ ਦਿੱਤੀ ਜਾਵੇਗੀ।