ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸ਼਼ੁਰੂ ਹੋਏ ਪੇਟਿੰਗ ਮੁਕਾਬਲੇ
ਸ੍ਰੀ ਮੁਕਤਸਰ ਸਾਹਿਬ :- ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਪੇਟਿੰਗ ਮੁਕਾਬਲੇ ਸ਼ੁਰੂ ਹੋ ਗਏ ਹਨ।ਇਹ ਜਾਣਕਾਰੀ ਸ੍ਰੀਮਤੀ ਅੰਜੂ ਗੁਪਤਾ ਜਿ਼ਲ੍ਹਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।
ਉਹਨਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਵਿਖੇ ਪ੍ਰਿੰਸੀਪਲ ਹਰਪਾਲ ਸਿੰਘ ਦੀ ਅਗਵਾਈ ਵਿੱਚ ਡਰਾਇੰਗ ਅਧਿਆਪਕ ਅਮਰਜੀਤ ਸਿੰਘ ਦੀ ਦੇਖਰੇਖ ਵਿੱਚ ਸਕੂਲੀ ਬੱਚਿਆ ਦੇ ਪੇਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਇਹਨਾਂ ਮੁਕਾਬਲਿਆ ਵਿੱਚ ਗਿਆਰਵੀਂ ਕਲਾਸ ਦੀ ਵਿਦਿਆਰਥਣ ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਅਮ੍ਰਿਤਪਾਲ ਕੌਰ, ਪਵਨਦੀਪ ਕੌਰ ਅਤੇ ਪਵਨਪ੍ਰੀਤ ਕੌਰ ਨੇ ਭਾਗ ਲਿਆ ।