ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਸਿ਼ਆਂ ਦੀ ਰੋਕਥਾਮ ਸਬੰਧੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ :-  ਤੰਦਰੁਸਤ ਪੰਜਾਬ ਮਿਸ਼ਨ ਤਹਿਤ  ਨਸ਼ਿਆ ਦੀ ਰੋੋਕਥਾਮ ਅਤੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੁੂਕ ਕਰਨ ਲਈ ਗਿੱਦੜਬਾਹਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਅਤੇ ਸਬ ਡਵੀਜਨ ਗਿੱਦੜਬਾਹਾ ਅਧੀਨ ਆਉ਼ਂਦ ਪਿੰਡਾਂ ਵਿੱਚ ਡੈਪੋ ਪ੍ਰੋਗਰਾਮ ਸਬੰਧੀ ਸ੍ਰੀ ਓਮ ਪ੍ਰਕਾਸ਼ ਉਪ ਮੰਡਲ ਮੈਜਿਸਟਰੇਟ, ਗਿੱਦੜਬਾਹਾ ਨੇ ਡੈਪੋੋ ਪ੍ਰੋਗਰਾਮ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਮੀਟਿੰਗ ਦੌਰਾਨ ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ,ਗਿੱਦੜਬਾਹਾ ਨੇ ਦੱਸਿਆ ਕਿ ਡੈਪੋ ਪ੍ਰੋਗਰਾਮ ਸਬੰਧੀ ਰੈਲੀਆਂ ਕੀਤੀ ਜਾ ਰਹੀਆਂ ਹਨ ਅਤੇ ਡੋਰ ਟੂ ਡੋਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਬਲਾਕ ਪ੍ਰਾਇਮਰੀ ਸਿੱਖਿਆ ਅਫਸਰ,ਗਿੱਦੜਬਾਹਾ ਦੇ ਨੁਮਾਇੰਦੇ ਵੱਲੋਂ ਦੱਸਿਆ ਗਿਆ ਕਿ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਬੱਡੀ ਪ੍ਰੋਗਰਾਮ ਕੀਤਾ ਜਾ ਰਿਹਾ। ਇਸ ਮੌਕੇ  ਐਸ.ਡੀ.ਐਮ. ਸਾਹਿਬ ਨੇ ਹਦਾਇਤ ਕੀਤੀ ਗਈ ਕਿ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬੱਡੀ ਪ੍ਰੋਗਰਾਮ ਨੂੰ ਲਾਗੂ ਕਰਨ ਸਬੰਧੀ ਹਦਾਇਤ ਕੀਤੀ ਜਾਵੇ।  ਮੀਟਿੰਗ ਦੌਰਾਨ ਪੁਲਿਸ ਵਿਭਾਗ ਨੇ ਐਨ.ਡੀ.ਪੀ.ਐਸ. ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਦੌਰਾਨ ਸੀਨੀਅਰ ਮੈਡੀਕਲ ਅਫਸਰ, ਗਿੱਦੜਬਾਹਾ ਅਤੇ ਸੀਨੀਅਰ ਮੈਡੀਕਲ ਅਫਸਰ, ਦੋਦਾ ਦੇ ਨੁਮਾਇੰਦੇ ਵੱਲੋਂ ਦੱਸਿਆ ਕਿ ਔਟ ਕਲੀਨਿਕ ਤੇ ਆਉਣ ਵਾਲੇ ਸਾਰੇ ਮਰੀਜਾਂ ਨੂੰ ਨਸ਼ੇ ਸਬੰਧੀ ਜਾਰਗੂਕ ਕੀਤਾ ਜਾ ਰਿਹਾ ਹੈ ਅਤੇ  ਆਸ਼ਾ ਵਰਕਰਾਂ ਵੱਲੋਂ ਵੀ ਸ਼ਹਿਰ ਗਿੱਦੜਬਾਹਾ ਅਤੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਗਿੱਦੜਬਾਹਾ ਦੇ ਨੁਮਾਇੰਦੇ ਨੂੰ ਹਦਾਇਤ ਕੀਤੀ ਗਈ ਕਿ ਪਿੰਡਾ  ਦੇ ਸਕੱਤਰਾਂ ਨੂੰ ਡੈਪੋ ਪ੍ਰੋਗਰਾਮ ਵਿੱਚ ਸਹਿਯੋਗ ਕਰਨ ਲਈ ਪਾਬੰਦ ਕੀਤਾ ਜਾਵੇ। ਕਾਰਜ ਸਾਧਕ ਅਫ਼ਸਰ ਨਗਰ ਕੌਸਲ, ਗਿੱਦੜਬਾਹਾ ਦੇ ਨੁਮਾਇੰਦੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਸਬੰਧੀ ਐਮ.ਸੀ ਦਾ ਸਹਿਯੋਗ ਲਿਆ ਜਾਵੇਗਾ। ਮੀਟਿੰਗ ਦੌਰਾਨ ਸਮੂਹ ਕਲਸਟਰ ਕੋੋਆਡੀਨੇਟਰ ਅਤੇ ਮਾਸਟਰ ਟ੍ਰੇਨਰ ਨੂੰ ਹਦਾਇਤ ਕੀਤੀ ਗਈ ਕਿ ਡੈਪੋੋ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਗਿੱਦੜਬਾਹਾ ਸ਼ਹਿਰ ਦੇ ਐਮ.ਸੀ., ਪਿੰਡਾਂ ਦੇ ਸਰਪੰਚ, ਪੰਚ, ਪੰਚਾਇਤ ਸਕੱਤਰ, ਜੀ.ਓ.ਜੀ., ਐਨ.ਆਰ.ਐਨ.ਸੀ. ਮੈਂਬਰ, ਮਾਸਟਰ ਟ੍ਰੇਨਰ ਤੇ ਹੋੋਰ ਮੋੋਹਤਬਰ ਵਿਅਕਤੀਆਂ ਦੇ ਸਹਿਯੋੋਗ ਲਿਆ ਜਾਵੇ। ਇਨ੍ਹਾਂ ਪ੍ਰੋਗਰਾਮਾਂ ਵਿੱਚ ਨੁਕੜ ਨਾਟਕ, ਰੈਲੀਆਂ, ਸੈਮੀਨਾਰ, ਜਾਗੋੋ ਆਦਿ ਕੀਤੀਆ ਜਾਣੀਆ ਯਕੀਨੀ ਬਣਾਈਆ ਜਾਣ। ਇਸ ਸਬੰਧੀ ਰਿਪੋੋਰਟ ਪ੍ਰੋੋਗਰਾਮ ਵਾਲੇ ਦਿਨ ਹੀ ਸ਼ਾਮ ਤੱਕ ਨਿਮਨ ਹਸਤਾਖਰ ਦੇ ਦਫਤਰ ਵਿੱਖੇ ਪਹੁੰਚਾਉਣੀ ਯਕੀਨੀ ਬਣਾਈ ਜਾਵੇ।