ਇਫਕੋ ਵੱਲੋ ਡੀਏਪੀ ਅਤੇ ਐਨਪੀਕੇ ਖਾਦਾਂ ਦੇ ਮੁੱਲ ਵਿੱਚ ਵਾਧਾ ਨਾ ਕਰਨ ਦਾ ਫੈਸਲਾ
ਸ੍ਰੀ ਮੁਕਤਸਰ ਸਾਹਿਬ :- ਵਿਸ਼ਵ ਦੀ ਸਭ ਤੋ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋ ਕਿਸਾਨ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਇਆ ਮਾਰਚ ਮਹੀਨੇ ਵਿੱਚ ਫਾਸਫੈਟਿਕ ਖਾਦਾਂ ਜਿਵੇਕਿ ਡੀਏਪੀ ਅਤੇ ਐਨਪੀਕੇ ਦੇ ਮੁੱਲ ਵਿੱਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਫਕੋ ਪ੍ਰਬੰਧਨ ਵੱਲੋ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਵਧਦਾ ਹੋਇਆ ਕਦਮ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਫਾਸਫੈਟਿਕ ਖਾਦਾਂ ਦੇ ਮੁੱਲ ਵਿੱਚ ਭਾਰੀ ਵਾਧਾ ਹੋਇਆ ਹੈ, ਜਿਸ ਕਾਰਨ ਇਹਨਾ ਉਤਪਾਦਾਂ ਦਾ ਉਤਪਾਦਨ ਅਤੇ ਬਰਾਮਦ ਕਰਨ ਵਾਲੀਆਂ ਹੋਰਨਾਂ ਕੰਪਨੀਆਂ ਵੱਲੋ ਇਹਨਾ ਖਾਦਾਂ ਦੇ ਮੁੱਲ ਵਿੱਚ 100 ਤੋ 200 ਰੁਪਏ ਪ੍ਰਤੀ ਥੈਲੇ ਦੀ ਦਰ ਨਾਲ ਵਾਧਾ ਕੀਤਾ ਗਿਆ ਹੈ। ਇਫਕੋ ਹਮੇਸ਼ਾ ਕਿਸਾਨਾਂ ਨੂੰ ਵਾਜਬ ਮੁੱਲ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਉਤਪਾਦ ਉਪਲਬੱਧ ਕਰਵਾਉਣ ਲਈ ਯਤਨਸ਼ੀਲ ਹੈ।