ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ :- ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਗਣਤੰਤਰਤਾ ਦਿਵਸ ਸਮਾਗਮ 26 ਜਨਵਰੀ 2021 ਨੂੰ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿੱਚ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਮਨਾਇਆ ਜਾਵੇਗਾ।
ਉਹਨਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਾ ਛੱਡੀ ਜਾਵੇ । ਇਸ ਮੌਕੇ ਸ੍ਰੀ ਗਗਨਦੀਪ ਸਿੰਘ ਸਹਾਇਕ ਕਮਿਸ਼ਨਰ ਜਨਰਲ ਵੀ ਮੌਜੂਦ ਸਨ।