ਕੋਰੋਨਾ ਵੈਕਸੀਨਹੁਣ ਤੱਕ 5654 ਲੋਕਾਂ ਦੇ ਲਗ ਚੁੱਕਾ ਕੋਰੋਨਾ ਦਾ ਟੀਕਾ: ਡਾ ਰੰਜੂ ਸਿੰਗਲਾ ਸਿਵਲ ਸਰਜਨ 846 ਹੈਲਥ ਕੇਅਰ ਵਰਕਰ ਨੂੰ ਦਿੱਤੀ ਜਾ ਚੁੱਕੀ ਹੈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ;ਡਾ ਰੰਜੂ ਸਿੰਗਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ :- ਕੋਰੋਨਾ ਵਾਇਰਸ ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ  16 ਜਨਵਰੀ ਤੋਂ ਸ਼ੁਰੂ ਕੀਤੇ ਗਈ ਕੋਰੋਨਾ ਟੀਕਾਕਰਣ ਮੁਹਿੰਮ ਤਹਿਤ ਜਿਲ੍ਹੇ ਵਿੱਚ 8 ਸਰਕਾਰੀ ਸਿਹਤ ਸੰਸਥਾਵਾਂ ਤੇ ਟੀਕਾਕਰਣ ਕੀਤਾ ਜਾ ਰਿਹਾ ਹੈ ਇਸ ਤੋ ਇਲਾਵਾ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਟੀਕਾਕਰਨ ਕੀਤਾ ਜਾ ਰਿਹਾ ਹੈ।।  ਜਿਥੇ ਜਿਲ੍ਹੇ ਦੇ ਸਰਕਾਰੀ ਅਤੇ  ਪ੍ਰਾਈਵੇਟ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ, ਫਰੰਟਲਾਈਨ ਹੈਲਥ ਵਰਕਰਾਂ ਦੇ ਟੀਕਾਕਰਣ ਕੀਤਾ ਜਾ ਰਿਹਾ ਹੈ।ਉਥੇ 60 ਸਾਲ ਤੋਂ ਉਪਰ ਦੇ ਲੋਕਾਂ ਨੂੰ ਅਤੇ 45 ਸਾਲ ਤੋ ਵੱਧ ਉਮਰ ਦੇ ਪਹਿਲਾਂ ਤੋਂ ਗੰਭੀਰ ਬਿਮਾਰੀਆਂ ਨਾਲ ਪੀੜਿਤ ਵਿਅਕਤੀਆਂ ਨੂੰ ਟੀਕਾਕਰਣ ਵੀ ਕੀਤਾ ਜਾ ਰਿਹਾ ਹੈ ।ਸਿਵਲ ਸਰਜਨ ਡਾ ਰੰਜੂ ਸਿੰਗਲਾ ਨੇ ਦੱਸਿਆ ਕਿ ਜਿਲ੍ਹੇ ਵਿੱਚ 12 ਮਾਰਚ 2021 ਤੱਕ 5654 ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਦਿੱਤਾ ਜਾ ਚੁੱਕਾ ਹੈ ਅਤੇ 846 ਹੈਲਥ ਕੇਅਰ ਵਰਕਰਾਂ ਨੂੰ ਨੂੰ ਵੈਕਸੀਨ ਦੀ ਦੂਜੀ ਖੁਰਾਕ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਹ ਟੀਕਾਕਰਣ ਸੁਰੱਖਿਅਤ ਅਤੇ ਆਸਾਨ ਹੈ।ਉਨਾ ਸੁਚੇਤ ਕਰਦਿਆਂ ਕਿਹਾ ਕਿ ਸਾਨੂੰ ਸ਼ੋਸਲ ਮੀਡੀਆ ਦੀਆਂ ਅਫ਼ਵਾਹਾਂ ਅਤੇ ਇਸ ਮੁਹਿੰਮ ਪ੍ਰਤੀ ਗਲਤ ਪ੍ਰਚਾਰ ਤੋਂ ਸੁਚੇਤ ਰਹਿ ਕੇ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਤਾਂ ਹੀ ਅਸੀ ਖੁਦ, ਸਮਾਜ ਅਤੇ ਦੇਸ਼ ਨੂੰ ਕੋਰੋਨਾ ਮੁਕਤ ਕਰ ਸਕਦੇ ਹਾਂ।

ਡਾ ਪਵਨ ਮਿਤਲ ਜਿਲਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਹੈਲਥ ਕੇਅਰ ਵਰਕਰਾਂ ਨੂੰ ਕੋਵਿਡ-19 ਟੀਕਾਕਰਣ ਕੀਤਾ ਗਿਆ ਸੀ ।ਇਸ ਤੋ ਉਪਰੰਤ ਦੂਸਰੇ ਗੇੜ ਵਿੱਚ ਫਰੰਟਲਾਈਨ ਤੇ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਕਾਕਰਣ ਲਗਾਉਣਾ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ  ਹੈਲਥ ਕੇਅਰ ਵਰਕਰਾਂ ਨੂੰ ਟੀਕਾਕਰਣ ਦੀ ਦੁੂਜੀ ਖੁਰਾਕ ਵੀ ਸ਼ੁਰੂ ਹੋ ਚੁੱਕੀ ਹੈ।  ਉਹਨਾਂ ਕਿਹਾ ਕਿ 60 ਸਾਲ ਤੋਂ ਉਪਰ ਦੇ ਲੋਕਾਂ ਨੂੰ ਅਤੇ 45 ਸਾਲ ਤੋ ਵੱਧ ਉਮਰ ਦੇ ਪਹਿਲਾਂ ਤੋਂ ਗੰਭੀਰ ਬਿਮਾਰੀਆਂ ਨਾਲ ਪੀੜਿਤ ਵਿਅਕਤੀਆਂ ਨੂੰ ਟੀਕਾਕਰਣ ਵੀ ਕੀਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਅਜੇ ਤੱਕ ਬਿਮਾਰੀ ਖਤਮ ਨਹੀਂ ਹੋਈ ਇਸ ਲਈ ਸਾਨੁੰ ਪਹਿਲਾਂ ਦੀ ਤਰ੍ਹਾਂ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਘਰ ਤੋਂ ਨਿਕਲਣ ਸਮੇਂ ਮਾਸਕ ਜਰੂਰ ਪਹਿਨਿਆ ਜਾਵੇ, ਹਰੇਕ ਜਗ੍ਹਾ ਤੇ 6 ਫੁੱਟ ਦੀ ਦੂਰੀ ਬਰਕਰਾਰ ਰੱਖੀ ਜਾਵੇ ਅਤੇ ਹੱਥਾਂ ਨੂੰ ਬਾਰ ਬਾਰ ਧੋਤਾ ਜਾਵੇ। ਬਿਮਾਰੀ ਦਾ ਸ਼ੱਕ ਪੈਣ ਤੇ ਵਿਅਕਤੀ ਨੂੰ ਖੁਦ ਦਾ ਕੋਵਿਡ-19 ਦਾ ਟੈਸਟ ਕਰਵਾਉਣਾ ਵੀ ਜਰੂਰੀ ਹੈ।