ਮਿਸ਼ਨ ਸ਼ਤ ਪ੍ਰਤੀਸ਼ਤ ਤਹਿਤ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਵੇਰੇ ਫੋਨ ਦੀ ਘੰਟੀ ਮਾਰ ਉਠਾ ਰਹੇ ਹਨ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਅੰਜੂ ਗੁਪਤਾ ਅਤੇ ਜ਼ਿਲਾ ਅਫਸਰ ਐਲੀਮੈਂਟਰੀ ਪ੍ਰਭਜੋਤ ਕੌਰ ਦੀ ਅਗਵਾਈ ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਸਮੂਹ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਵਿਚ ਵਚਨਬੱਧਤਾ ਦੁਹਰਾ ਰਿਹਾ ਹੈ ਇਸੇ ਕੜੀ ਤਹਿਤ ਪ੍ਰੀ ਬੋਰਡ ਇਮਤਿਹਾਨਾਂ ਵਿਚ ਅੱਸੀ ਪ੍ਰਤੀਸ਼ਤ ਤੋਂ ਵੱਧ ਨੰਬਰ ਪ੍ਰਾਪਤ ਕਰਨ ਵਾਲੇ ਸਮੂਹ ਵਿਦਿਆਰਥੀਆਂ ਦੀ ਵੱਟਸਐਪ ਗਰੁੱਪ ਬਣਾਏ ਗਏ ਹਨ ਅਤੇ ਜ਼ੂਮ ਮੀਟਿੰਗਾਂ ਰਾਹੀਂ ਅਧਿਕਾਰੀਆਂ ਅਤੇ ਅਧਿਆਪਕਾਂ ਦੁਆਰਾ ਇਨਾਂ ਵਿਦਿਆਰਥੀਆਂ ਨੂੰ ਸਵੇਰੇ ਜਲਦੀ ਉਠਾਇਆ ਜਾਂਦਾ ਹੈ ਤਾਂ ਕਿ ਇਹ ਵਿਦਿਆਰਥੀ ਆਪਣਾ ਵੱਧ ਤੋਂ ਵੱਧ ਸਮਾਂ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ , ਜ਼ਿਕਰਯੋਗ ਹੈ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਪਿਛਲੇ ਵਰਿਆਂ ਤੋਂ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਆ ਰਹੇ ਹਨ ।
ਇਸ ਵਾਰ ਵੀ ਇਸ ਪਰੰਪਰਾ ਦੀ ਕੜੀ ਨੂੰ ਜਾਰੀ ਰੱਖਣ ਵਜੋਂ ਤੋਂ!ਜ਼ਿਆਦਾ ਤੋਂ ਜ਼ਿਆਦਾ ਵਿਦਿਆਰਥੀਆਂ ਨੂੰ ਮੈਰਿਟ ਪੁਜੀਸ਼ਨਾਂ ਹਾਸਲ ਕਰਨ ਲਈ ਪ੍ਰੇਰਿਤ ਕਰਨ ਹਿੱਤ ਇਹ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਵਿਦਿਆਰਥੀਆਂ ਨੂੰ ਸੌ ਪ੍ਰਤੀਸ਼ਤ ਨਤੀਜੇ ਦੇਣ ਲਈ ਵੱਖ ਵੱਖ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਜਿਲਾ ਸਿੱਖਿਆ ਮੀਡੀਆ ਕੋਆਰਡੀਨੇਟਰ ਅਮਰਜੀਤ ਸਿੰਘ ਨੇ ਦੱਸਿਆ ਔਖੇ ਵਿਸ਼ੇ ਲਈ ਮਾਹਿਰ ਅਧਿਆਪਕਾਂ ਦੁਆਰਾ ਸਪੈਸ਼ਲ ਕਲਾਸਾਂ ਲਗਾ ਕੇ ਇਨਾਂ ਵਿਦਿਆਰਥੀਆਂ ਨੂੰ ਸੋ ਫੀਸਦੀ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲਾ ਨਤੀਜਿਆਂ ਪੱਖੋਂ ਪਿਛਲੇ ਸਾਲ ਪੰਜਾਬ ਰਾਜ ਵਿਚੋਂ ਪੰਜਵੇਂ ਨੰਬਰ ਉਪਰ ਰਿਹਾ ਸੀ ਇਸ ਵਾਰ ਵੀ ਹੋਰ ਮੋਹਰੀ ਪੁਜੀਸ਼ਨ ਪ੍ਰਾਪਤ ਕਰਨ ਲਈ ਅਧਿਆਪਕ ਅਤੇ ਵਿਦਿਆਰਥੀ ਪੁਰਜ਼ੋਰ ਉਪਰਾਲੇ ਕਰ ਰਹੇ ਹਨ। ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲਾ ਸਿੱਖਿਆ ਅਫਸਰ ਵੱਲੋਂ ਅਜਿਹੇ ਉਪਰਾਲਿਆਂ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਵਾਲੀ ਅਧਿਆਪਕਾ ਨੂੰ ਉਤਸਾਹਿਤ ਕਰਦਿਆਂ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ ਜਾ ਰਹੇ ਹਨ ਸਿੱਖਿਆ ਵਿਭਾਗ ਦੇ ਇਨਾਂ ਉਪਰਾਲਿਆਂ ਦੀ ਹਰ ਪਾਸੇ ਪ੍ਰਸੰਸਾ ਹੋ ਰਹੀ ਹੈ ।