ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ ਕੋਰੋਨਾ ਵਾਇਰਸ ਦੇ ਚੱਲਦਿਆਂ ਨਾਗਰਿਕ ਸਿਹਤ ਵਿਭਾਗ ਦੇ ਨਿਯਮਾਂ ਦੀ ਕਰਨ ਪਾਲਣਾ

ਸ੍ਰੀ ਮੁਕਤਸਰ ਸਾਹਿਬ :- ਜ਼ਿਲਾ ਪੱਧਰੀ ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਆਡੀਟੋਰੀਅਮ ਹਾਲ, ਰੈੱਡ ਕਰਾਸ ਭਵਨ, ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 9.30 ਵਜੇ ਆਯੋਜਿਤ  ਜਾਵੇਗਾ । ਇਹ ਜਾਣਕਾਰੀ ਦਿੰਦੇ ਹੋਏ ਸ੍ਰੀ ਐਮ.ਕੇ ਅਰਵਿੰਦ ਕੁਮਾਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲਾ ਪੱਧਰ ਤੋਂ ਇਲਾਵਾ ਹਲਕਾ ਪੱਧਰ ਅਤੇ ਹਰੇਕ ਪੋਲਿੰਗ ਸਟੇਸ਼ਨ ਲੋਕੇਸ਼ਨ ਤੇ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ । ਇਸ ਸਮੇਂ ਵੋਟ ਬਣਾਉਣ ਅਤੇ ਵੋਟ ਪਾਉਣ ਦੀ ਮਹੱਤਤਾ ਸਬੰਧੀ ਭਾਸ਼ਣ ਦਿੱਤੇ ਜਾਣਗੇ । ਇਸ ਤੋਂ ਇਲਾਵਾ ਨਵੇਂ ਬਣੇ ਵੋਟਰਾਂ ਨੂੰ ਫੋਟੋ ਸ਼ਨਾਖਤੀ ਕਾਰਡਾਂ ਦੀ ਵੰਡ ਕੀਤੀ ਜਾਵੇਗੀ । ਸਮਾਗਮ ਸਮੇਂ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਵੋਟਰ ਪ੍ਰਣ ਵੀ ਦਿਵਾਇਆ ਜਾਵੇਗਾ। ਜਿਲਾ ਚੋਣ ਅਫਸਰ ਜੀ ਵੱਲੋਂ ਅੱਗੇ ਦੱਸਿਆ ਕਿ ਇਸ ਦਿਨ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਲਈ ਨਵੀ ਸਹੂਲਤ  e-EPIC  ਦਾ ਆਗਾਜ ਕੀਤਾ ਜਾਵੇਗਾ ।

ਜਿਸਦੇ ਸ਼ੁਰੂ ਹੋਣ ਨਾਲ ਵੋਟਰ ਆਪਣਾ - e-EPIC ਡਾਊਨਲੋਡ ਕਰ ਸਕਣਗੇ । ਉਹਨਾਂ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਨਵੇਂ ਬਣੇ ਵੋਟਰਾਂ ਨੂੰ ਮਿਤੀ 25.01.2021 ਨੂੰ ਹੀ ਆਪਣਾ  e-EPIC  ਡਾਊਨਲੋਡ ਕਰਨ ਲਈ ਕਿਹਾ ਗਿਆ ।  ਪੁਰਾਣੇ ਵੋਟਰਾਂ ਲਈ ਇਹ ਸਹੂਲਤ 1 ਫਰਵਰੀ ਤੋਂ ਉਪਲਬਧ ਹੋਵੇਗੀ ।ਮੁੱਖ ਚੋਣ ਅਫਸਰ  ਦੇ ਨਿਰਦੇਸ਼ਾਂ ਹੇਠ ਰਾਸ਼ਟਰੀ ਵੋਟਰ ਦਿਵਸ ਵਾਲੇ ਦਿਨ ਆਮ ਜਨਤਾ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਇੱਕ ਸਵੀਪ ਵੈਨ ਨੂੰ ਰੈਡ ਕਰਾਸ ਭਵਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ ਜਾਵੇਗਾ ਜੋ  ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਦੇਕਰਨ, ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰੇਗੀ।  ਇਸ ਮੌਕੇ ਤੇ ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਆਪਣਾ ਪੂਰਾ ਖਿਆਲ ਰੱਖਣ ਅਤੇ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ ਮੂੰਹ ਤੇ ਮਾਸਕ ਲਗਾ ਕੇ ਰੱਖਣ ਅਤੇ ਸਮਾਜਿਕ ਦੂਰੀ ਦੀ ਬਣਾ ਕੇ ਰੱਖੀ ਜਾਵੇ।