ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕ ਸੰਪਰਕ ਵਿਭਾਗ ਦੇ ਕਰਮਚਾਰੀਆਂ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ

ਸ੍ਰੀ ਮੁਕਤਸਰ ਸਾਹਿਬ :-ਕੋਵਿਡ ਵਾਇਰਸ ਤੋਂ ਬਚਣ ਲਈ ਸ੍ਰੀ ਐਮ.ਕੇ.ਅਰਾਵਿੰਦਰ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ  ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਨੇ ਅੱਜ ਡਾ. ਸੀਮਾ ਜੈਨ ਦੀ ਦੇਖ ਰੇਖ ਹੇਠ ਸਿਹਤ ਕੇਂਦਰ ਜੋਧ ਕਲੋਨੀ   ਸ੍ਰੀ ਮੁਕਤਸਰ ਸਾਹਿਬ ਵਿਖੇ ਜਾ ਕੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ।

ਇਸ ਮੌਕੇ ਤੇ ਡਾ.ਸੀਮਾ ਜੈਨ ਨੇ ਦੱਸਿਆ ਕਿ ਕੋਰੋਨਾ ਵੈਕਸੀਨ ਦਾ ਕੋਈ ਵੀ ਬੁਰਾ ਪ੍ਰਭਾਵ ਨਹੀਂ ਹੈ ਅਤੇ ਇਸ ਵਾਇਰਸ ਤੋਂ ਬਚਣ ਲਈ ਹਰ ਇੱਕ ਨਾਗਰਿਕ ਨੂੰ ਇਹ ਟੀਕਾ ਲਗਵਾ ਲੈਣਾ ਚਾਹੀਦਾ ਹੈ। ਇਸ ਲੜੀ ਤਹਿਤ ਅੱਜ ਸ੍ਰੀ ਗੁਰਦੀਪ ਸਿੰਘ ਮਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਸੁਖਰਾਜ ਸਿੰਘ ਕਲਰਕ, ਸ੍ਰੀ ਜਸਬੀਰ ਸਿੰਘ ਡਰਾਈਵਰ, ਸ੍ਰੀ ਹਰਜਿੰਦਰ ਸਿੰਘ ਨੇ ਅੱਜ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ।