ਜਿਲ੍ਹੇ "ਚ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤਾ ਮੀਟਿੰਗ ਦਾ ਆਯੋਜਨ ਮੀਟਿੰਗ ਦੌਰਾਨ ਕੋਰੋਨਾ ਵਾਇਰਸ ਦੀ ਵੈਕਸੀਨੇਸ਼ਨ ਕਰਾਉਣ ਲਈ ਕੀਤਾ ਪ੍ਰੇਰਿਤ-ਡਿਪਟੀ ਕਮਿਸ਼ਨਰ -ਕੋਵਿਡ ਵਾਇਰਸ ਸਬੰਧੀ ਕੀਤਾ ਜਾ ਸਕਦਾ ਹੈ ਹੈਲਪ ਨੰਬਰ ਤੇ ਸੰਪਰਕ
ਸ੍ਰੀ ਮੁਕਤਸਰ ਸਾਹਿਬ :- ਜਿਲ੍ਹੇ ਵਿੱਚ ਕੋਰੋਨ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜਰ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਸੀ ਕੰਪਲੈਕਸ ਵਿਖੇ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਹਾਜਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਦੱਸਿਆ ਕਿ ਇਹ ਕੋਰੋਨਾ ਵਾਇਰਸ ਮੁੜ ਤੋਂ ਆਪਣੇ ਪੈਰ ਪਸਾਰ ਰਿਹਾ ਹੈ । ਉਹਨਾ ਕਿਹਾ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਣਾ ਚਾਹੀਦਾ ਹੈ।ਉਹਨਾ ਕਿਹਾ ਕਿ ਜਿਲੇ੍ਹ ਦੇ ਸਾਰੇ ਵਿਭਾਗਾਂ ਅੰਦਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੋਵਿਡ ਵੈਕਸੀਨੇਸ਼ਨ ਕਰਵਾਉਣ ਲਈ ਹਦਾਇਤ ਕੀਤੀ ਗਈ।
ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਵਾਇਰਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵੱਧ ਤੋਂ ਵੱਧ ਕੋਵਿਡ ਵੈਕਸੀਨੇਸ਼ਨ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਵੈਕਸੀਨੇਸ਼ਨ ਦਾ ਕੋਈ ਵੀ ਬੁਰਾ ਪ੍ਰਭਾਵ ਨਹੀਂ ਹੈ।ਉਹਨਾ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਆਪਣੇ ਹੱਥ ਨੂੰ ਵਾਰ ਵਾਰ ਸਾਬਣ ਨਾਲ ਸਾਫ ਕਰਨ ਤਾਂ ਜੋ ਇਸ ਵਾਇਰਸ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੋਰੋਨਾ ਵਾਇਰਸ ਸਬੰਧੀ ਕੋਈ ਵੀ ਜਾਣਕਾਰੀ ਪ੍ਰਾਪਤ ਕਰਨ ਲਈ ਕੋਵਿਡ ਹੈਲਪ ਲਾਈਨ ਨੰਬਰ 01633-262664 ਅਤੇ 01633- 262512 ਤੇ ਸੰਪਰਕ ਕੀਤਾ ਜਾ ਸਕਦਾ ਹੈ।