.ਗਿੱਦੜਬਾਹਾ ਦੀਆਂ ਸਾਰੀਆਂ ਅਨਾਜ਼ ਮੰਡੀਆਂ ’ਚ ਖਰੀਦ ਦੇ ਕੀਤੇ ਪੁਖਤਾ ਪ੍ਰਬੰਧ ਕਣਕ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ: ਮਨੀਸ਼ ਕੁਮਾਰ ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ
ਸ੍ਰੀ ਮੁਕਤਸਰ ਸਾਹਿਬ:- ਮਨੀਸ਼ ਕੁਮਾਰ ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿੱਦੜਬਾਹਾ ਦੇ ਨੋਟੀਫਾਈਡ ਏਰੀਏ ਅਧੀਨ ਆਉਂਦੀਆਂ ਕੁੱਲ 30 ਮੰਡੀਆਂ ਵਿੱਚ ਹਾੜੀ ਸੀਜਨ 2021-22 ਸਬੰਧੀ ਸਾਰੇ ਸੀਜਨਲ ਪ੍ਰਬੰਧ ਜਿਵੇਂ ਕਿ ਸਫਾਈ, ਪਾਣੀ , ਛਾਂ, ਬਿਜਲੀ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਰੋਨਾ ਮਹਾਂਮਾਰੀ ਦੇ ਮੱਦੇਨਜਰ ਮੰਡੀਆਂ ਵਿੱਚ ਹੈਂਡ ਸੈਨੀਟਾਈਜਰ ਅਤੇ ਮਾਸਕ ਦਾ ਵਿਸੇਸ ਪ੍ਰਬੰਧ ਕੀਤਾ ਗਿਆ ਹੈ ਅਤੇ ਨਾਲ ਹੀ ਮੰਡੀਆਂ ਨੂੰ ਸੈਨੇਟਾਈਜ਼ ਕਰਨ ਲਈ ਸੋਡੀਅਮ ਹਾਈਪੋਕਲੋਰਾਈਡ ਦਾ ਛਿੜਕਾਅ ਕੀਤਾ ਜਾ ਰਿਹਾ ਹੈ।
ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਜਰੂਰੀ ਦਿਸਾ ਨਿਰਦੇਸਾਂ ਦੀ ਪਾਲਣਾ ਕਰਦੇ ਹੋਏ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣ ਦਾ ਵੀ ਵਿਸੇਸ ਧਿਆਨ ਰੱਖਿਆ ਜਾਵੇਗਾ ਤਾਂ ਜੋ ਹਾੜੀ ਸੀਜਨ 2021-22 ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਹਾੜੀ ਸੀਜਨ 2021-22 ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸਕਿਲ ਪੇਸ ਨਹੀਂ ਆਉਣ ਦਿੱਤੀ ਜਾਵੇਗੀ।