District News

ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਪੱਧਰੀ ਨੈਸ਼ਨਲ ਬਾਲਿਕਾ ਦਿਵਸ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ :- ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾ ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ  ਦੀ ਅਗਵਾਈ ਵਿੱਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਨੈਸ਼ਨਲ ਬਾਲਿਕਾ ਦਿਵਸ ਮਨਾਇਆ ਗਿਆ। ਇਸ ਸਮੇਂ ਡਾ ਸ਼ਤੀਸ ਗੋਇਲ ਸੀਨੀਅਰ ਮੈਡੀਕਲ ਅਫ਼ਸਰ, ਡਾ ਵਿਕਰਮ ਅਸੀਜਾ, ਡਾ ਪਰਮਜੀਤ ਕੌਰ ਮੈਡੀਕਲ ਅਫ਼ਸਰ, ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ, ਨਰਿੰਦਰ ਕੁਮਾਰ ਕੋਆਰਡੀਨੇਟਰ, ਸੁਨੀਤਾ ਰਾਣੀ ਨੇ ਸਮੂੂਲੀਅਤ ਕੀਤੀ। ਇਸ ਮੌਕੇ ਡਾ ਪ੍ਰਭਜੀਤ ਸਿੰਘ ਨੇ ਨਵ ਜੰਮੀਆਂ ਬੱਚੀਆਂ ਨੂੰ ਫ਼ਲ ਅਤੇ ਮਿਠਾਈਆਂ ਦੇ ਕੇ ਸਨਮਾਨਿਤ ਕੀਤਾ ਅਤੇ ਬੱਚੀਆਂ ਦੇ ਮਾਪਿਆਂ ਨੂੰ ਬੱਚੀਆਂ ਦੇ ਜਨਮ ਤੇ ਵਧਾਈਆਂ ਦਿੱਤੀਆਂ  ਅਤੇ ਬੱਚੀਆਂ ਦੀ ਤੰਦਰੁਸਤੀ ਅਤੇ ਤਰੱਕੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹ ਦਿਨ ਮਨਾਉਣ ਦਾ ਮਕਸਦ ਹੈ ਕਿ ਲੜਕੀਆਂ ਨੂੰ ਸਮਾਜ ਵਿੱਚ ਸਨਮਾਨ ਦੇਣਾ ਹੈ। ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ।

ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਡਾ ਸ਼ਤੀਸ਼ ਗੋਇਲ ਨੇ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪਿਆਂ ਨੂੰ ਲੜਕੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ ਅਤੇ ਸੁੰਦਰ ਦੁਨੀਆਂ ਦੇਖਣ ਦਾ ਮੌਕਾ ਦੇਣਾ ਚਾਹੀਦਾ ਹੈ। ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੀਆਂ ਦੀ ਅਨੁਪਾਤ ਵਿੱਚ ਵਾਧਾ ਹੋਇਆ ਹੈ। ਡਾ ਪਰਮਜੀਤ ਕੌਰ ਨੇ ਹਾਜਰੀਨ ਨੂੰ ਕਿਹਾ ਕਿ ਸਾਨੂੰ ਮੁੰਡਿਆਂ ਦੀ ਲੋਹੜੀ ਦੀ ਤਰ੍ਹਾਂ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ। ਸਮਾਜ ਵਿੱਚੋ ਦਹੇਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਮਾਜ ਵਿੱਚ ਲੜਕੀਆਂ ਨਾਲ ਹੋ ਰਹੀਆਂ ਘਨਾਉਣੀਆਂ ਹਰਕਤਾਂ ਨੂੰ ਨੱਥ ਪਾਉਣੀ ਚਾਹੀਦੀ ਹੈ। ਸਾਨੂੰ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜ਼ਤ ਕਰਨ ਲਈ ਸਮਝਾਉਣਾ ਚਾਹੀਦਾ ਹੈ। ਸੁਖਮੰਦਰ ਸਿੰਘ ਅਤੇ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰ ਨੇ ਬਾਲੜੀ ਰੱਖਿਅਕ ਯੋਜਨਾਂ, ਹਸਪਤਾਲਾਂ ਵਿੱਚ 5 ਸਾਲ ਤੱਕ ਦੀਆਂ ਲੜਕੀਆਂ ਲਈ ਮੁਫ਼ਤ ਇਲਾਜ, ਸਕੂਲਾਂ ਵਿੱਚ ਬੱਚੀਆਂ ਨੂੰ ਸੈਨਟਰੀ ਪੈਡ ਸਕੀਮ ਵੀ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਅਸੀ ਸਮਾਜ ਵਿੱਚ ਬੇਟੀਆਂ ਦੁਆਰਾ ਵੱਖ ਵੱਖ ਖੇਤਰਾਂ ਵਿੱਚ ਲੜਕੀਆਂ ਵੱਲੋਂ ਪ੍ਰਾਪਤ ਉਪਲਬਧੀਆਂ ਲਈ ਸਲਾਮ ਕਰਦੇ ਹਾਂ। ਇਸ ਮੌਕੇ ਵਕੀਲ ਸਿੰਘ, ਰਾਜ ਕੁਮਾਰ, ਏ.ਐਨ.ਐਮ. ਅਤੇ ਆਸ਼ਾ ਹਾਜ਼ਰ ਸਨ

Leave a Reply

Your email address will not be published. Required fields are marked *

Back to top button