ਸਿਹਤ ਵਿਭਾਗ ਵਲੋਂ ਲੋਕਾਂ ਦੇ ਲਗਾਏ ਜਾ ਰਹੇ ਹਨ ਕੋਰੋਨਾ ਵੈਕਸੀਨ ਦੇ ਟੀਕੇ
ਸ੍ਰੀ ਮੁਕਤਸਰ ਸਾਹਿਬ :- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਉਣ ਲਈ ਲਗਾਤਾਰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਲ੍ਹੇ ਵਿਚ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ . ਡਾ ਸੀਮਾ ਗੋਇਲ ਇੰਚਾਰਜ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਜੋਧੂ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਸਹਿਰ ਨਿਵਾਸੀਆਂ ਵਲੋਂ ਆਪਣੇ ਆਪ ਨੂੰ ਬਚਾਉਣ ਲਈ ਇਸ ਸੈਂਟਰ ਵਿੱਚ ਪਹੁੰਚ ਕੇ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਏ ਜਾ ਰਹੇ ਹਨ.,
ਉਨ੍ਹਾਂ ਅੱਗੇ ਦੱਸਿਆ ਕਿ ਇਸ ਸੈਂਟਰ ਵਿੱਚ ਤਨਾਇਤ ਮੈਡਮ ਗਗਨਦੀਪ ਕੌਰ ਅਤੇ ਪਰਮਪਾਲ ਸਿੰਘ ਵਲੋਂ ਅਤੇ ਹੋਰ ਸਟਾਫ ਵਲੋਂ ਅਹਿਮ ਸੇਵਾਵਾ ਜਨਤਾ ਨੂੰ ਮੁਹਈਆ ਕਰਵਾਈਆ ਜਾ ਰਹੀਆਂ ਹਨ, ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਪ ਨੂੰ ਅਤੇ ਸਮਾਜ ਨੂੰ ਬਚਾਉਣ ਲਈ ਸਰਕਾਰੀ ਹਦਾਇਤਾਂ ਅਨੁਸਾਰ ਜਰੂਰ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ.