District News
ਜਿਲ੍ਹਾ ਮੈਜਿਸਟਰੇਟ ਨੇ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਕੀਤੇ ਹੁਕਮ ਜਾਰੀ
ਸ੍ਰੀ ਮੁਕਤਸਰ ਸਾਹਿਬ :- ਸ੍ਰੀ ਐਮ.ਕੇ ਅਰਾਵਿੰਦ ਕੁਮਾਰ ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵਿਸ਼ੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ |

ਇਹ ਹੁਕਮ 16 ਜੁਲਾਈ 2021 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਲਿਆ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ .