ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲਾ ਜ਼ੇਲ ਦਾ ਆਨਲਾਈਨ ਲਿਆ ਗਿਆ ਜਾਇਜਾ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਮਿਸ. ਅਮਨ ਸ਼ਰਮਾ, ਸਿਵਲ ਜੱਜ (ਸੀਨੀ.ਡਵੀ.)/ਸੀ.ਜੇ.ਐਮ. ਨੇ ਜ਼ਿਲਾ ਜੇਲ, ਸ੍ਰੀ ਮੁਕਤਸਰ ਸਾਹਿਬ ਦਾ ਆਨਲਾਈਨ ਜਾਇਜਾ ਲਿਆ ਗਿਆ, ਜਿਸ ਦੌਰਾਨ ਉਨਾਂ ਨੇ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆ ਅਤੇ ਉਨਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ। ਇਸ ਦੇ ਨਾਲ ਹੀ ਉਨਾਂ ਦੱਸਿਆ ਕਿ ਅਥਾਰਟੀ ਵੱਲੋਂ ਲੋੜਵੰਦ ਬੰਦੀਆਂ ਨੂੰ ਮੁਫ਼ਤ ਕਾਨੂੰੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ

ਅਤੇ ਜੇਕਰ ਕਿਸੇ ਕੈਦੀ ਨੇ ਸਜਾ ਦੇ ਬਰਖਿਲਾਫ਼ ਉਪਰਲੀ ਅਦਾਲਤ ਵਿੱਚ ਅਪੀਲ ਦਾਇਰ ਕਰਨੀ ਹੋਵੇ ਤਾਂ ਉਸ ਨੂੰ ਮਾਨਯੋਗ ਸੁਪਰੀਮ ਕੋਰਟ ਤੱਕ ਲਈ ਵੀ ਮੁਫ਼ਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸੇ ਦਿਨ ਹੀ ਅਥਾਰਟੀ ਵੱਲੋਂ ਐਡਵੋਕੇਟ ਮੀਡੀਏਟਰ ਸਾਹਿਬਾਨ ਲਈ ਇੱਕ ਆਨਲਾਈਨ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਮਿਸ. ਅਮਨ ਸ਼ਰਮਾਂ ਨੇ ਐਡਵੋਕੇਟ ਮੀਡੀਏਟਰ  ਨੂੰ ਰਾਜੀਨਾਮੇੇ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।