ਡੇਅਰੀ ਵਿਕਾਸ ਵਿਭਾਗ ਵੱਲੋ 2 ਹਫਤਾ ਡੇਅਰੀ ਸਿਖਲਾਈ ਲਈ ਟ੍ਰੇਨਿੰਗ ਦੀ ਕੋਂਸਲਿੰਗ 4 ਜੂਨ ਨੂੰ
ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਲਈ ਲਾਭਪਾਤਰੀਆ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜਗਾਰ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ 2 ਹਫਤਾ ਡੇਅਰੀ ਸਿਖਲਾਈ ਨੂੰ ਪੂਰੇ ਪੰਜਾਬ ਵਿਚ ਆਨ-ਲਾਈਨ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਨਿਰਵੈਰ ਸਿੰਘ ਬਰਾੜ, ਡਿਪਟੀ ਡਾਇਰੈਕਟਰ ਡੇਅਰੀ, ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਵੱਲੋ ਦੱਸਿਆ ਗਿਆ ਕਿ 2 ਹਫਤਾ ਆਨ-ਲਾਈਨ ਡੇਅਰੀ ਸਿਖਲਾਈ ਪੰਜਾਬ ਦੇ ਵੱਖ-ਵੱਖ ਟ੍ਰੇਨਿੰਗ ਸੈਂਟਰਾ ਤੇ ਕਰਵਾਕੇ ਡੇਅਰੀ ਯੁਨਿਟ ਸਥਾਪਿਤ ਕਰਨ ਦੀ ਯੋਜਨਾ ਹੈ, ਜਿਸ ਅਨੁਸਾਰ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਚਾਹਵਾਨ ਡੇਅਰੀ ਫਾਰਮਰ 04 ਜੂਨ 2021 ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਕੋਂਸਲਿੰਗ ਲਈ ਹਾਜਰ ਹੋਣ । ਕੋਂਸਲਿੰਗ ਵਿਚ ਚੁਣੇ ਗਏ ਲਾਭਪਾਤਰੀਆ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ ਵਿਖੇ ਡੇਅਰੀ ਸਿਖਲਾਈ ਦਿੱਤੀ ਜਾਵੇਗੀ । ਸਿਖਿਆਰਥੀ ਘੱਟੋ-ਘੱਟ ਪੰਜਵੀ ਪਾਸ ਹੋਵੇ । (ਸਬੂਤ ਵੱਜੋ ਯੋਗਤਾ ਸਰਟੀਫਿਕੇਟ) ਸਖਿਆਰਥੀ ਪੰਜਾਬ ਦਾ ਰਹਿਣ ਵਾਲਾ ਹੋਵੇ ਅਤੇ ਉਹ ਦਿਹਾਤੀ ਪਿਛੋਕੜ ਦਾ ਹੋਵੇ । (ਸਬੂਤ ਵੱਜੋ ਆਧਾਰ ਕਾਰਡ ਦੀ ਕਾਪੀ ) ਸਿਖਿਆਰਥੀ ਦੀ ਉਮਰ 18 ਤੋਂ 50 ਸਾਲ ਹੋਵੇ । (ਸਬੂਤ ਵੱਜੋ ਉਮਰ ਦਾ ਸਰਟੀਫਿਕੇਟ ) ਵਧੇਰੀ ਜਾਣਕਾਰੀ ਲਈ ਇਹਨਾ ਨੰਬਰਾ ਤੇ ਸੰਪਰਕ ਕੀਤਾ ਜਾ ਸਕਦਾ ਹੈ 98142-81462, 98724-98995