ਸੀ-ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਵੱਲੋਂ ਆਰਮੀ, ਪੰਜਾਬ ਪੁਲਿਸ ਅਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਸ੍ਰੀ ਮੁਕਤਸਰ ਸਾਹਿਬ :- ਸੀ-ਪਾਈਟ ਕੈਂਪ, ਕਾਲਝਰਾਣੀ ਕੈਂਪ ਦੇ ਇੰਚਾਰਜ਼ ਸ੍ਰੀ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ (ਬਠਿੰਡਾ) ਵੱਲੋਂ ਆ ਰਹੀ ਪੰਜਾਬ ਪੁਲਿਸ ਤੇ ਜੇਲ੍ਹ ਵਾਰਡਰ ਦੀ ਭਰਤੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਭਰਤੀ ਹੋਣ ਚਾਹਵਾਨ ਯੁਵਕਾਂ ਦੀ ਰਜਿਸਟ੍ਰੇਸ਼ਨ, ਕਾਊਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਭਰਤੀ ਹੋਣ ਦੇ ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟਿਫਿਕੇਟ (ਸਮੇਤ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ) 02 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ ਨਾਲ ਲੈ ਕੇ ਰੋਜ਼ਾਨਾ 10-10 ਯੁਵਕ ਕੈਂਪ ਵਿੱਚ 16 ਜੂਨ 2021 ਨੂੰ ਸਵੇਰੇ 09:00 ਵਜੇ ਨਿੱਜੀ ਤੌਰ ਤੇ ਪਹੁੰਚ ਕੇ ਮੁਫਤ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਜੇਲ੍ਹ ਵਾਰਡਰ ਦੀ ਭਰਤੀ ਲਈ ਕੇਵਲ ਉਹੀ ਯੁਵਕ ਰਜ਼ਿਸਟ੍ਰੇਸ਼ਨ ਕਰਵਾ ਸਕਦੇ ਹਨ ਜਿਨ੍ਹਾਂ ਨੇ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ। ਯੁਵਕ ਰਜ਼ਿਸਟ੍ਰੇਸ਼ਨ ਲਈ ਆਉਣ ਸਮੇਂ ਆਪਣੇ ਨਾਲ ਭਰਤੀ ਲਈ ਆਨ-ਲਾਈਨ ਅਪਲਾਈ ਦਾ ਫਾਰਮ ਵੀ ਨਾਲ ਲੈਕੇ ਆਉਣਗੇ। ਪੰਜਾਬ ਪੁਲਿਸ ਦੀ ਭਰਤੀ ਲਈ ਰਜਿਸਟ੍ਰੇਸ਼ਨ ਕਰਾਉਣ ਵਾਲੇ ਯੁਵਕ ਦੀ ਵਿੱਦਿਅਕ ਯੋਗਤਾ ਘੱਟੋਂ ਘੱਟ 10+2 ਹੋਣੀ ਚਾਹੀਦੀ ਹੈ ਅਤੇ ਉਮਰ 18 ਤੋਂ 25 ਸਾਲ, ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੈਂਪ ਵੱਲੋਂ ਆਰਮੀ ਭਰਤੀ ਰੈਲੀ ਫਿਰੋਜ਼ਪੁਰ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਲਈ ਲਿਖਤੀ ਪੇਪਰ ਦੀ ਤਿਆਰੀ ਲਈ ਕਲਾਸਾ ਚਲਾਈਆਂ ਜਾ ਰਹੀਆਂ ਹਨ। ਇਸ ਲਈ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਉਕਤ ਜਿਲਿਆਂ ਦੇ ਮੈਡੀਕਲ ਫਿੱਟ ਯੁਵਕ ਕੈਂਪ ਵਿੱਚ ਮੁਫਤ ਸਿਖਲਾਈ ਲਈ ਆ ਸਕਦੇ ਹਨ। ਵਧੇਰੇ ਜਾਣਕਾਰੀ ਲਈ ਯੁਵਕ 94641-52013, 93167-13000 ਅਤੇ 98148-50214 ਨੰਬਰਾਂ ਤੇ ਸੰਪਰਕ ਕਰ ਸਕਦੇ ਹਨ।
Attachments area