Punjab

ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਗ੍ਰਾਂਟ ਬੰਦ ਪਏ ਉਪਕਰਣਾਂ ਨੂੰ ਤਬਦੀਲ ਕਰਦਿਆਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਖੇਡ ਸਮੱਗਰੀ, ਖੇਡਾਂ/ਲੈਬਾਰਟਰੀ ਦਾ ਸਾਜ਼ੋ-ਸਮਾਨ, ਅਧਿਆਪਨ ਸਮੱਗਰੀ ਆਦਿ ਖ਼ਰਚਿਆਂ ਲਈ ਹੈ। ਇਸ ਗ੍ਰਾਂਟ ਦੀ ਵਰਤੋਂ ਸਾਲਾਨਾ ਰੱਖ-ਰਖਾਅ ਅਤੇ ਮੌਜੂਦਾ ਸਕੂਲੀ ਇਮਾਰਤਾਂ ਦੀ ਮੁਰੰਮਤ, ਪਖਾਨੇ, ਪੀਣ ਵਾਲੇ ਪਾਣੀ ਅਤੇ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਜਿਹੀਆਂ ਹੋਰਨਾਂ ਸਹੂਲਤਾਂ ਲਈ ਵੀ ਕੀਤੀ ਜਾਵੇਗੀ।

Leave a Reply

Your email address will not be published. Required fields are marked *

Back to top button