ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੋਵਿਡ-19 ਦੇ 50 ਸੈਂਪਲਾ ਦੀ ਰਿਪੋਰਟ ਆਈ ਨੇਗੈਟਿਵ: ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ:- ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਪਾਜ਼ੇਟਿਵ ਦੇ 2 ਹੋਰ ਮਰੀਜ਼ ਠੀਕ ਹੋਏ ਅਤੇ ਉਹਨਾਂ ਨੂੰ ਕੋਵਿਡ ਹਸਪਤਾਲ ਸੀ ਮੁਕਤਸਰ ਸਾਹਿਬ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹੁਣ ਤੱੱਕ ਕੁਲ 59 ਮਰੀਜ਼ ਕੋਰੋਨਾ ਨੈਗੈਟਿਵ ਹੋਏ ਹਨ। ਜਿ਼ਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਫਲੂ ਕਾਰਨਰ ਤੇ ਕੋਵਿਡ-19 ਸਬੰਧੀ ਸੈਂਪਲ ਲਏ ਜਾ ਰਹੇ ਹਨ। ਬੀਤੇ ਦਿਨੀ ਜਿਲੇ ਦੇ ਫਲੂ ਕਾਰਨਰਾ ਵਿਚ ਕੋਵਿਡ ਜਾਂਚ ਲਈ ਲਏ ਸੈਂਪਲਾ ਵਿਚੋ ਅੱਜ 50 ਸੈਂਪਲਾ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਅਤੇ ਬਾਕੀ 232 ਸੈਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ । ਉਹਨਾਂ ਦਸਿਆਂ ਕਿ ਅੱਜ ਵੀ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੁ ਕਾਰਨਰਾ ਤੋਂ 128 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ।
ਉਹਨਾਂ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1907 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ਵਿੱਚੋਂ 1609 ਦੀ ਰਿਪੋਰਟ ਨੈਗੇਟਿਵ ਅਤੇ 66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 232 ਕੇਸਾਂ ਦੀ ਰਿਪੋਰਟ ਬਾਕੀ ਹੈ। ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਪੂਰੀ ਤਨ ਦੇਹੀ ਅਤੇ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਡਾ. ਹਰੀ ਨਰਾਇਣ ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ । ਡਾ. ਰੰਜੂ ਸਿੰਗਲਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆਂ ਹੋਰ ਰਾਜਾਂ ਤੋਂ ਆਉਣ ਵਾਲੇ ਵਸਨੀਕਾ ਅਤੇ ਯਾਤਰੀਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆਂ ਕਿ ਆਉਣ ਵਾਲੇ ਸਮੇਂ ਵਿਚ ਜਿਲੇ ਵਿਚ ਸੈਂਪਲਿੰਗ ਦਾ ਕੰਮ ਸੁਚਾਰੁ ਢੰਗ ਨਾਲ ਚਲਾਉਣ ਲਈ ਕੋਵਿਡ ਟੈਸਟ ਲਈ ਆਰ.ਟੀ.ਪੀ.ਸੀ.ਆਰ. ਸੈਪਲ ਲੈਣ ਲਈ ਹੋਰ ਟੀਮਾ ਦਾ ਗਠਨ ਕੀਤਾ ਗਿਆ। ਡਾ ਸ਼ਤੀਸ਼ ਗੋਇਲ ਸੀਨੀਅਰ ਮੈਡੀਕਲ ਅਫ਼ਸਰ ਕੋਵਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ । ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਬੱਚਿਆਂ ਨੂੰ ਸਕੂਲ ਖਾਣਾ ਖਿਲਾ ਕੇ ਭੇਜ਼ੋ। ਆਲੇ ਦੁਆਲੇ ਦੀ ਸਫ਼ਾਈ ਰੱਖੋ, ਹੱਥ ਧੋ ਕੇ ਹੀ ਚਿਹਰੇ ਨੂੰ ਛੁਹੋ, ਸਿਹਤਮੰਦ ਜੀਵਣ ਸ਼ੈਲੀ ਅਪਨਾਓ ਅਤੇ ਵਾਰ ਵਾਰ ਹੱਥ ਧੋਵੋ। ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਓ।