ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਬਣੇ 'ਆਪ' ਦੇ ਸੂਬਾ ਮੀਤ ਪ੍ਰਧਾਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਸੰਦੀਪ ਪਾਠਕ ਜੀ ਵੱਲੋਂ ਪੰਜਾਬ ਸੂਬੇ ਦੀ ਪਾਰਟੀ ਇਕਾਈ ਦੇ ਅਹੁਦੇਦਾਰਾਂ ‘ਚ ਵਾਧਾ ਕੀਤਾ ਗਿਆ ਹੈ। ਬੁਢਲਾਡਾ ਤੋਂ ਐਮ ਐਲ ਏ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬੇ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ। ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਨੈਸ਼ਨਲ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਇਹ ਜਿੰਮੇਵਾਰੀ ਦੇਣ ਤੇ ਧੰਨਵਾਦ ਕੀਤਾ। Author: Malout Live