ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੁਲਾਕਾਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਸੁੰਦਰੀਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਨਾਲ ਗੱਲਬਾਤ ਕਰਦਿਆਂ
ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਸ਼ਹਿਰ ਦੀ ਦੁਰਦਸ਼ਾ ਬਹੁਤ ਹੀ ਮਾੜੀ ਹੈ ਅਤੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਬੜੀ ਘਾਟ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣਾ ਹੀ ਵਿਕਾਸ ਕੀਤਾ ਹੈ। ਕੈਬਨਿਟ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਸ਼੍ਰੀ ਮੁਕਤਸਰ ਸਾਹਿਬ ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਧਰਤੀ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। Author: Malout Live