District NewsMalout News
ਸ੍ਰੀ ਮੁਕਤਸਰ ਸਾਹਿਬ ‘ਚ ਕੋਰੋਨਾ ਦੀ ਮਾਰ
ਪੰਜਾਬ ਵਿਚ ਕੋਰੋਨਾ ਲਾਗ ਦੀ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਾਨ ਸਿੰਘ ਵਾਲਾ ‘ਚ ਕੋਰੋਨਾ ਦੇ ਛੇ ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਪਾਜ਼ੇਟਿਵ ਆਏ ਛੇ ਵਿਅਕਤੀ ਇਕੋ ਹੀ ਪਰਿਵਾਰ ਨਾਲ ਸਬੰਧਤ ਹਨ।
ਇਸ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 139 ਹੋ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 125 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਹੁਣ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕੋਰੋਨ ਦੇ ਸਰਗਰਮ ਮਾਮਲਿਆਂ ਦੀ ਗਿਣਤੀ 11 ਹੋ ਗਈ ਹੈ। ਵਰਨਣਯੋਗ ਹੈ ਕਿ ਬੀਤੇ ਕਲ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਕੋਰੋਨਾ ਪਾਜ਼ੇਟਿਵ ਇਕ ਬਜ਼ੁਰਗ ਬੀਬੀ ਜੋ ਕਿ ਲੁਧਿਆਣਾ ਵਿਖੇ ਇਲਾਜ ਅਧੀਨ ਸੀ ਦੀ ਮੌਤ ਹੋ ਗਈ ਸੀ।