ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਸਕੀਮਾਂ ਦੀ ਕੀਤੀ ਜਾ ਰਹੀ ਹੈ ਸ਼ੁਰੂਆਤ - ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਮਿਲੇਗੀ ਵੱਡੀ ਸਹੂਲਤ
ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਵਧੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਆਬਕਾਰੀ ਅਤੇ ਕਰ ਵਿਭਾਗ ਵਲੋਂ ਆਯੋਜਿਤ ਕੀਤਾ ਗਿਆ ਆਨ ਲਾਇਨ ਪ੍ਰੋਗਰਾਮ ਦੇਖਣ ਉਪਰੰਤ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ। ਇਸ ਮੌਕੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਵਨ ਟਾਇਮ ਸੈਟਲਮੈਂਟ (ਓ.ਟੀ.ਐਸ) ਸਕੀਮ ਦੁਕਾਨਦਾਰਾਂ ਅਤੇ ਵਪਾਰੀਆਂ ਲਈ ਸ਼ੁਰੂ ਕੀਤੀ ਹੈ ਇਸ ਨਾਲ ਇਹਨਾਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਕਰਨ ਕੌਰ ਬਰਾੜ ਸਾਬਕਾ ਐਮ.ਐਲ.ਏ ਅਤੇ ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ., ਰਿਸੀ ਕੁਮਾਰ ਸਹਾਇਕ ਰਾਜ ਕਰ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ , ਰਾਜਵੰਤ ਸਿੰਘ ਰਾਜ ਕਰ ਅਫਸਰ, ਰਾਜ ਕਰ ਅਫਸਰ ਮਨਮੋਹਨ ਵੀ ਮੌਜੂਦ ਸਨ। ਇਸ ਤਰ੍ਹਾਂ ਹੀ ਆਬਕਾਰੀ ਤੇ ਕਰ ਵਿਭਾਗ ਵਲੋਂ ਮਲੋਟ ਵਿਖੇ ਵੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਮੌਕੇ ਤੇ ਸ੍ਰੀ ਹਰਚਰਨ ਸਿੰਘ ਸੋਥਾ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ੍ਰੀ ਅਮਨਪ੍ਰੀਤ ਸਿੰਘ ਭੱਟੀ ਜਨਰਲ ਸਕੱਤਰ, ਸ੍ਰੀ ਗੋਪਾਲ ਸਿੰਘ ਐਸ.ਡੀ.ਐਮ ਮਲੋਟ ਵੀ ਮੌਜੂਦ ਸਨ।