District News

ਡਿਪਟੀ ਕਮਿਸ਼ਨਰ ਨੇ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾ ਦਾ ਲਿਆ ਜਾਇਜਾ ਮਾਘੀ ਦੇ ਮੇਲੇ ਦੌਰਾਨ ਕੋਰਨਾ ਨਿਯਮਾਂ ਦੀ ਕੀਤੀ ਜਾਵੇ ਸਖਤ ਪਾਲਣਾ ਸ਼ਰਧਾਲੂਆਂ ਦੀ ਸਹੂਲਤ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਹੈਲਪ ਨੰਬਰ ਕੀਤੇ ਸਥਾਪਿਤ

ਸ੍ਰੀ  ਮੁਕਤਸਰ  ਸਾਹਿਬ:- ਚਾਲ੍ਹੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਮਾਘੀ ਮੇਲੇ ਸਬੰਧੀ ਕੀਤੇ ਗਏ ਪ੍ਰਬੰਧਾ ਦਾ ਜਾਇਜਾ ਲੈਣ ਲਈ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਦਾ ਆਯੋਜਨ ਕੀਤਾ ਗਿਆ, ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤਿ੍ਰਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਵਿੰਦਰ ਸਿੰਘ ਸਰਾਓ ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆਂ ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆਂ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਬਾਹਰ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁ਼ਸ਼ਕਲ ਪੇਸ਼ ਨਾ ਆਵੇ।  ਉਹਨਾਂ ਨਗਰ ਨੌਸਲ ਨੂੰ ਹਦਾਇਤ ਕੀਤੀ ਕਿ ਮਾਘੀ ਦੇ ਮੇਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਦੀ ਸਫਾਈ ਨਿਰੰਤਰ ਕਰਵਾਈ ਜਾਵੇ ਅਤੇ ਮੇਲੇ ਦੌਰਾਨ ਜੋ ਦੁਕਾਨਦੁਾਰ ਜਾਂ ਰੇਹੜੀਵਾਲਾ ਨਜਾਇਜ ਕੂੜਾ ਸੁੱਟਦਾ  ਜਾਂ ਗੰਦਗੀ ਫੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸਦਾ ਚਲਾਨ ਕੀਤਾ ਜਾਵੇ  ਅਤੇ ਸ਼ਹਿਰ ਦੀਆਂ ਢੁਕਵੀਆਂ ਥਾਵਾਂ  ਤੇ ਸੈਨੀਟਾਈਜੇਸ਼ਨ ਦਾ ਛਿੜਕਾ  ਵੀ ਕੀਤਾ ਜਾਵੇ।

ਉਹਨਾਂ ਇਹ ਵੀ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਮੇਲੇ ਦੌਰਾਨ ਸਿਰਫ ਉਹਨਾਂ ਵਿਅਕਤੀਆਂ ਨੂੰ ਲੰਗਰ ਲਗਾਉਣ ਦੀ ਇਜਾਜਤ ਦਿੱਤੀ ਜਾਵੇ, ਜਿਹਨਾਂ ਵਿਅਕਤੀਆਂ ਨੇ ਮੇਲੇ ਤੋਂ ਪਹਿਲਾਂ ਸਿਹਤ ਵਿਭਾਗ ਪਾਸੋ ਕੋਰੋਨਾ ਟੈਸਟ ਕਰਵਾ ਲਿਆ ਹੈ।ਉਹਨਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਆਪਣੇ ਮੂੰਹ ਤੇ ਮਾਸਕ ਜਰੂਰ ਲਗਾ ਕੇ ਰੱਖਿਆ ਜਾਵੇ ਅਤੇ ਸੈਨੀਟਾਈਜ਼ਰ ਦੀ ਵਰਤੋ ਕੀਤੀ ਜਾਵੇ। ਉਹਨਾਂ ਅੱਗੇ ਦੱਸਿਆਂ ਕਿ ਮੇਲੇ ਦੌਰਾਨ ਲੋਕਾਂ ਦੀ ਸਹੂਲਤ ਲਈ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪੁਲਿਸ ਕੰਟਰੋਲ ਨੰਬਰ 112, 181, 01633-260311, 80549-42100, ਸਿਹਤ ਵਿਭਾਗ ਵਲੋਂ  01633-264792 ਅਤੇ ਸਿਵਿਲ ਕੰਟਰੋਲ ਰੂਮ ਨੰਬਰ 01633-260341 ਸਥਾਪਿਤ ਕੀਤੇ ਗਏ ਹਨ,ਜਿੱਥੇ ਕੋਈ ਵੀ ਵਿਅਕਤੀ ਲੋੜ ਅਨੁਸਾਰ ਸਹਾਇਤਾ ਪ੍ਰਾਪਤ ਕਰਨ  ਲਈ ਸੰਪਰਕ ਕਰ ਸਕਦੇ ਹਨ, ਇਸ ਤੋਂ ਇਲਾਵਾ ਸ਼ਰਧਾਲੂਆਂ ਦੀ ਸਹੂਲਤ ਲਈ ਹੈਲਪ ਨੰਬਰ ਵੀ ਢੁਕਵੀਆਂ ਥਾਵਾਂ ਤੇ ਲਗਾਏ ਜਾ ਰਹੇ ਹਨ।ਉਹਨਾਂ ਅੱਗੇ ਦੱਸਿਆਂ ਕਿ ਅਗਜਨੀ ਦੀ ਘਟਨਾ ਨੂੰ ਰੋਕਣ ਲਈ ਨਗਰ ਕੌਸਲ ਵਲੋਂ 8 ਫਾਇਰ ਬਰੀਗੇਡ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੇਲੇ ਦੌਰਾਨ ਰੁਕਵਾਟਾਂ ਵਗੈਰਾ ਨੂੰ ਦੂਰ ਕਰਨ ਲਈ  ਰਿਕਵਰੀ ਵੈਨਾਂ ਪੰਜਾਬ ਪੁਲਿਸ ਅਤੇ ਪੰਜਾਬ ਰੋਡਵੇਜ ਵਲੋਂ ਕੀਤਾ ਗਿਆ ਹੈ ਅਤੇ ਆਰਜ਼ੀ ਬੱਸ ਸਟੈਡਾਂ ਤੇ ਰੋਸ਼ਨੀ, ਸਾਫ ਸਫਾਈ, ਪੀਣ ਵਾਲਾ ਪਾਣੀ ਦਾ ਪ੍ਰਬੰਧ ਵੀ ਹੋਵੇਗਾ ਅਤੇ ਸ਼ਰਧਾਲੂਆਂ ਨੂੰ ਸ਼ਹਿਰ ਤੱਕ ਲਿਆਉਣ ਲਈ ਮੁਫਤ ਈ ਰਿਕਸ਼ਾ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

Back to top button